
Show cause notice issued to government employees absent from election duty
- Politics
- February 24, 2022
- No Comment
- 91
ਵਿਧਾਨ ਸਭਾ ਚੋਣਾਂ ਦੌਰਾਨ ਚੋਣ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਚੋਣ ਅਧਿਕਾਰੀਆਂ ਵੱਲੋਂ ਸਖ਼ਤ ਕਾਰਵਾਈ ਸ਼ੁਰੂ ਕੀਤੀ ਗਈ ਹੈ। ਇਸ ਦੇ ਚਲਦਿਆਂ ਵੱਖ-ਵੱਖ ਹਲਕਿਆਂ ਦੇ ਰਿਟਰਨਿੰਗ ਅਧਿਕਾਰੀਆਂ ਵੱਲੋਂ ਗੈਰ-ਹਾਜ਼ਰ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
ਇਸ ਦੌਰ ’ਚ ਜ਼ਿਲ੍ਹੇ ਅੰਦਰ 29 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤੇ ਜਾਣ ਦੀ ਇਕ ਖ਼ਬਰ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਸਬੰਧੀ ਕੰਮ ਨੂੰ ਨੇਪਰੇ ਚਾੜ੍ਹਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਪੋਲਿੰਗ ਸਟਾਫ ਵਜੋਂ ਡਿਊਟੀ ਲਗਾਈ ਸੀ। ਚੋਣ ਡਿਊਟੀ ਤੋਂ ਬਹੁਤ ਸਾਰੇ ਅਧਿਕਾਰੀ/ਕਰਮਚਾਰੀ ਗੈਰ ਹਾਜ਼ਰ ਰਹੇ ਸਨ, ਜਿਸ ਕਾਰਨ ਚੋਣਾਂ ਸਬੰਧੀ ਕੰਮ ਵਿਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ।
ਇਸ ਦੇ ਚਲਦਿਆਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਲਿਖਿਆ ਗਿਆ ਸੀ ਕਿ ਗੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਜਵਾਬ ਤਲਬੀ ਕਰ ਕੇ, ਉਨ੍ਹਾਂ ਦਾ ਜਵਾਬ ਲੈਣ ਉਪੰਰਤ ਆਪਣੀ ਟਿੱਪਣੀ ਸਮੇਤ 25 ਫਰਵਰੀ ਨੂੰ ਸ਼ਾਮ 5 ਵਜੇ ਤੱਕ ਦਫ਼ਤਰ ਡਿਪਟੀ ਕਮਿਸ਼ਨਰ ਦੇ ਸੁਪਰਡੈਂਟ ਨੂੰ ਭੇਜੇ ਜਾਣ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਅਧਿਕਾਰੀ/ਕਰਮਚਾਰੀ ਦੀ ਡਿਊਟੀ ਦੋਹਰੀ ਲੱਗੀ ਹੋਵੇਗੀ ਤਾਂ ਸਬੰਧਤ ਦਫ਼ਤਰ ਦੇ ਮੁਖੀ ਵਲੋਂ ਦੱਸਣ ਉਪਰੰਤ ਉਸਦੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।