ਚੰਡੀਗੜ੍ਹ ‘ਚ ਰਾਜਪਾਲ ਨੂੰ ਮਿਲਣ ਪੁੱਜੇ ਨਵਜੋਤ ਸਿੱਧੂ ਨੇ CM ਭਗਵੰਤ ਮਾਨ ‘ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ ‘ਚ ਰਾਜਪਾਲ ਨੂੰ ਮਿਲਣ ਪੁੱਜੇ ਨਵਜੋਤ ਸਿੱਧੂ ਨੇ CM ਭਗਵੰਤ ਮਾਨ ‘ਤੇ ਸਾਧਿਆ ਨਿਸ਼ਾਨਾ

  • Politics
  • April 21, 2022
  • No Comment
  • 174

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੱਡਾ ਹਮਲਾ ਕੀਤਾ ਹੈ। ਨਵਜੋਤ ਸਿੱਧੂ ਨੇ ਕਿਹਾ ਹੈ ਕਿ ਭਗਵੰਤ ਮਾਨ ਰਬੜ ਦਾ ਗੁੱਡਾ ਬਣੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਜੋ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਬੋਲਦਾ ਹੈ, ਉਸ ਦੇ ਖ਼ਿਲਾਫ਼ ਪੰਜਾਬ ‘ਚ ਪਰਚੇ ਕੱਟੇ ਜਾ ਰਹੇ ਹਨ। ਅਸਲ ‘ਚ ਨਵਜੋਤ ਸਿੱਧੂ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਨ ਪਹੁੰਚੇ ਸਨ।

ਕਰੀਬ 17 ਮਿੰਟਾਂ ਦੀ ਮੁਲਾਕਾਤ ਦੌਰਾਨ ਨਵਜੋਤ ਸਿੱਧੂ ਨੇ ਸੂਬੇ ਦੀ ਕਾਨੂੰਨ ਵਿਵਸਥਾ ਸਮੇਤ ਕਈ ਹੋਰ ਮੁੱਦਿਆਂ ‘ਤੇ ਉਨ੍ਹਾਂ ਨਾਲ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਅਤੇ ਨਵਤੇਜ ਸਿੰਘ ਚੀਮਾ ਵੀ ਪਹੁੰਚੇ ਸਨ। ਮੁਲਾਕਾਤ ਤੋਂ ਬਾਅਦ ਨਵਜੋਤ ਸਿੱਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਹਾਸਲ ਕਰਨ ਲਈ ਪੰਜਾਬ ਦੀ ਜਨਤਾ ਨੂੰ ਝੂਠੇ ਸੁਫ਼ਨੇ ਦਿਖਾਏ ਹਨ ਅਤੇ ਸਰਕਾਰ ਚਲਾਉਣਾ ਪਾਰਟੀ ਦੇ ਵੱਸ ਦੀ ਗੱਲ ਨਹੀਂ ਹੈ।

ਨਵਜੋਤ ਸਿੱਧੂ ਨੇ ਕਿਹਾ ਕਿ ਸੂਬੇ ਦੀ ਕਾਨੂੰਨ-ਵਿਵਸਥਾ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ ਅਤੇ ਪੰਜਾਬ ‘ਚ ਜਾਨ ਅਤੇ ਮਾਲ ਸੁਰੱਖਿਅਤ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਦਿੱਲੀ ਮਾਡਲ ਨਹੀਂ ਚੱਲੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂ ਆਪਣੇ ਸਿਆਸੀ ਸੁਆਰਥਾਂ ਲਈ ਪੰਜਾਬ ਪੁਲਸ ਦਾ ਇਸਤੇਮਾਲ ਕਰ ਰਹੇ ਹਨ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.