ਬਿਜਲੀ ਕੱਟਾਂ ਖਿਲਾਫ ਸੜਕਾਂ ‘ਤੇ ਉੱਤਰੀ ਬੀਜੇਪੀ

ਬਿਜਲੀ ਕੱਟਾਂ ਖਿਲਾਫ ਸੜਕਾਂ ‘ਤੇ ਉੱਤਰੀ ਬੀਜੇਪੀ

  • Punjab
  • May 5, 2022
  • No Comment
  • 88

ਪੰਜਾਬ ‘ਚ ਜਾਰੀ ਬਿਜਲੀ ਕੱਟਾਂ ਨੂੰ ਲੈ ਕੇ ਭਾਜਪਾ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਦਿੱਤੇ ਸੱਦੇ ‘ਤੇ ਸੂਬੇ ਭਰ ਦੇ ਭਾਜਪਾ ਵਰਕਰ ਲੋਕਾਂ ਦੇ ਹੱਕਾਂ ਲਈ ਸੜਕਾਂ ‘ਤੇ ਉੱਤਰ ਕੇ ਸੰਘਰਸ਼ ਕਰ ਰਹੇ ਹਨ।

ਅਸ਼ਵਨੀ ਨੇ ਕਿਹਾ, “ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੋਣਾਂ ਤੋਂ ਪਹਿਲਾਂ ਕਹਿੰਦੇ ਸਨ ਕਿ ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ 1 ਅਪ੍ਰੈਲ ਤੋਂ ਬਾਅਦ ਪੰਜਾਬ ਵਿੱਚ ਕੋਈ ਵੀ ਕਿਸਾਨ ਖੁਦਕੁਸ਼ੀ ਨਹੀਂ ਕਰੇਗਾ ਪਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਸਰਕਾਰ ਬਣੀ ਨੂੰ ਡੇਢ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ ਤੇ 1 ਅਪ੍ਰੈਲ ਤੋਂ ਲੈ ਕੇ ਹੁਣ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 14 ਕਿਸਾਨ ਖੁਦਕੁਸ਼ੀਆਂ ਕੀਤੀ ਜਾ ਚੁੱਕੀ ਹੈ ਪਰ ਕਿਸਾਨ ਹਿਤੈਸ਼ੀ ਹੋਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ #aam aadmi party ਦੀ ਸਰਕਾਰ ਦੇ ਕਿਸੇ ਵੀ ਆਗੂ ਨੇ ਇਨ੍ਹਾਂ ਪੀੜਤ ਕਿਸਾਨ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ ਤਾਂ ਦੂਰ ਦੀ ਗੱਲ, ਉਹਨਾਂ ਦੀ ਸਾਰ ਵੀ ਨਹੀਂ ਲਈ।”

ਬੀਜੇਪੀ ਆਗੂ ਨੇ ਕਿਹਾ ਕਿ, “ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ ਡੇਢ ਮਹੀਨੇ ‘ਚ 5 ਕਬੱਡੀ ਖਿਡਾਰੀਆਂ ਸਮੇਤ 35 ਤੋਂ ਵੱਧ ਲੋਕਾਂ ਦਾ ਬੇਖੌਫ ਅਪਰਾਧੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਤੇ ਅਪਰਾਧੀ ਪੁਲਿਸ ਦੀ ਪਹੁੰਚ ਤੋਂ ਦੂਰ ਹਨ।”

ਪਟਿਆਲਾ ਹਿੰਸਾ ਮਾਮਲੇ ‘ਤੇ ਬੋਲਦੇ ਹੋਏ, ਅਸ਼ਵਨੀ ਨੇ ਕਿਹਾ “ਆਪਣੀ ਨਾਕਾਮੀ ਨੂੰ ਛੁਪਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਇਸ ਹਿੰਸਾ ਨੂੰ ਭਾਜਪਾ ਤੇ ਕਾਂਗਰਸ ਦੀ ਸਰਪ੍ਰਸਤੀ ਵਲੋਂ ਪ੍ਰਾਯੋਜਿਤ ਦੱਸ ਕੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।” ਉਨ੍ਹਾਂ ਕਿਹਾ ਕਿ, “ਹੁਣ ਮੁੱਖ ਮੰਤਰੀ ਭਗਵੰਤ ਮਾਨ ਵੀ ਕੇਜਰੀਵਾਲ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੇ ਹਨ। ਕੇਜਰੀਵਾਲ ਸਰਕਾਰ ਨਾਲ ‘ਗਿਆਨ ਸਮਝੌਤਾ’ ਕਰਕੇ ਭਗਵੰਤ ਮਾਨ ਨੇ ਪੰਜਾਬ ਨੂੰ ਦਿੱਲੀ ਨੂੰ ਵੇਚ ਦਿੱਤਾ ਹੈ।”

Related post

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3…

 ਰੂਸ ਦੇ ਰਿਆਜਾਨ ਸ਼ਹਿਰ ਕੋਲ ਇਕ ਹਵਾਈ ਅੱਡੇ ਕੋਲ ਈਂਧਨ ਟੈਂਕਰ ’ਚ ਧਮਾਕੇ ਕਾਰਨ ਅੱਗ ਲੱਗਣ ਨਾਲ 3 ਲੋਕਾਂ ਦੀ ਮੌਤ…
ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ, ਭਾਰਤ ਦੇ ਰਾਜਦੂਤ ਤਰਨਜੀਤ ਸੰਧੂ ਨੇ ਕੀਤਾ ਸਨਮਾਨਿਤ

ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ,…

ਗੂਗਲ ਅਤੇ ਅਲਫਾਬੇਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸੁੰਦਰ ਪਿਚਾਈ ਨੂੰ ਭਾਰਤ ਦੇ ਤੀਸਰੇ ਸਭ ਤੋਂ ਵੱਡੇ ਨਾਗਰਿਕ ਸਨਮਾਨ…
ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਬੀਤੇ ਦਿਨੀਂ ਜੀ.ਟੀ. ਰੋਡ ’ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ…

Leave a Reply

Your email address will not be published. Required fields are marked *