
The CM Mann government is in action mode
- Punjab
- May 9, 2022
- No Comment
- 30
ਨਸ਼ਾ ਤਸਕਰਾਂ ਖਿਲਾਫ ਵੱਡੇ ਐਕਸ਼ਨ ਦੀ ਤਿਆਰੀ ‘ਚ CM ਮਾਨ
ਪੰਜਾਬ ਦੀ ਕਮਾਨ ਹੱਥ ਵਿੱਚ ਆਉਂਦਿਆਂ ਹੀ CM ਮਾਨ ਸਰਕਾਰ ਐਕਸ਼ਨ ਮੋਡ ਵਿੱਚ ਹੈ। CM ਮਾਨ ਵੱਲੋਂ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ CM ਮਾਨ ਸਰਕਾਰ ਨਸ਼ਾ ਤਸਕਰਾਂ ਖਿਲਾਫ਼ ਵੱਡੇ ਐਕਸ਼ਨ ਦੀ ਤਿਆਰੀ ਵਿੱਚ ਹੈ। ਦਰਅਸਲ, CM ਵੱਲੋਂ ਸੋਮਵਾਰ ਨੂੰ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਇੱਕ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਪੰਜਾਬ ਭਵਨ ਵਿੱਚ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਸ ਮੀਟਿੰਗ ਦੌਰਾਨ CM ਮਾਨ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਹਾਲਤ ਤੋਂ ਇਲਾਵਾ ਨਸ਼ਿਆਂ ‘ਤੇ ਬ੍ਰੇਕ ਲਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਸੂਤਰਾਂ ਅਨੁਸਾਰ ਮੁੱਖ ਮੰਤਰੀ ਮਾਨ ਵੱਲੋਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਨਸ਼ਿਆਂ ਨੂੰ ਰੋਕਣ ਲਈ ਐਕਸ਼ਨ ਪਲਾਨ ਤਿਆਰ ਕੀਤਾ ਜਾਵੇਗਾ। ਪੰਜਾਬ ਵਿੱਚ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਵੱਧ ਗਿਆ ਹੈ, ਜਿਸ ਕਾਰਨ ਪੰਜਾਬ ਸਰਕਾਰ ‘ਤੇ ਵਿਰੋਧੀਆਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ।
ਦੱਸ ਦੇਈਏ ਕਿ CM ਭਗਵੰਤ ਮਾਨ ਨੇ ਇੱਕ ਟਵੀਟ ਕਰਦਿਆਂ ਕਿਹਾ ਸੀ ਕਿ ਡਰੱਗ ਦੀ ਸਮੱਸਿਆ ਵਿੱਚ ਸਾਡੇ ਨੌਜਵਾਨਾਂ ਦਾ ਕਸੂਰ ਨਹੀਂ ਹੈ, ਬੇਰੁਜ਼ਗਾਰੀ ਇਸ ਦਾ ਵੱਡਾ ਕਾਰਨ ਹੈ। ਅਸੀਂ ਇਸ ਨਾਲ ਨਜਿੱਠਣ ਲਈ ਸਿਸਟਮ ਤਿਆਰ ਕਰ ਰਹੇ ਹਾਂ। ਅਸੀਂ ਆਪਣੇ ਨੌਜਵਾਨਾਂ ਦੇ ਹੱਥਾਂ ਵਿੱਚ ਟਿਫਿਨ ਫੜਾਂਵਾਂਗੇ, ਉਹਨਾਂ ਦੇ ਹੱਥਾਂ ਵਿੱਚ ਹੁਣ ਕਿਸੇ ਨੂੰ ਨਸ਼ੇ ਦੇ ਟੀਕੇ ਨਹੀਂ ਮਿਲਣਗੇ।