
Bhagwant Mann to act tough on those who have encroached panchayati lands in Punjab; asks them to vacate it before May 31
- PoliticsPunjab
- May 11, 2022
- No Comment
- 24
ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਪੰਚਾਇਤੀ ਜ਼ਮੀਨਾਂ ਨੂੰ ਖਾਲੀ ਕਰਵਾਉਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਮੀਨਾਂ ’ਤੇ ਕਬਜ਼ਾ ਕਰਨ ਵਾਲਿਆਂ ਨੂੰ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ 31 ਮਈ ਤੱਕ ਸਾਰੀਆਂ ਜ਼ਮੀਨਾਂ ਖਾਲੀ ਕਰਕੇ ਸਰਕਾਰ ਨੂੰ ਦੇਣ ਨਹੀਂ ਤਾਂ ਪੁਰਾਣੇ ਖਰਚੇ ਅਤੇ ਨਵੇਂ ਪਰਚੇ ਪਾਈ ਜਾ ਸਕਦੇ ਹਨ। ਸ੍ਰੀ ਮਾਨ ਨੇ ਟਵੀਟ ਕਰਦਿਆਂ ਉਨ੍ਹਾਂ ਕਿਹਾ ਕਿ ਕਬਜ਼ਾ ਕਰਨ ਵਾਲੇ ਚਾਹੇ ਰਾਜਨੀਤਿਕ ਲੋਕ ਹੋਣ, ਅਫ਼ਸਰ ਜਾਂ ਫੇਰ ਕੋਈ ਰਸੂਖ਼ਦਾਰ ਹੋਣ, ਜੇ ਜ਼ਮੀਨਾਂ ਖਾਲੀ ਨਾ ਕੀਤੀਆਂ ਤਾਂ ਸਭ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।