
Big decision of Punjab Government
- PoliticsPunjab
- May 24, 2022
- No Comment
- 37
ਪੰਜਾਬ ਸਰਕਾਰ (Punjab Govt) ਨੇ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਵੱਡਾ ਫੈਸਲਾ ਲਿਆ ਹੈ। ਗਰੁੱਪ ਸੀ (Group C) ਤੇ ਗਰੁੱਪ ਡੀ (Group D) ਪੋਸਟਾਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਲਈ ਪੰਜਾਬੀ ਯੋਗਤਾ ਟੈਸਟ ਨੂੰ ਲਾਜ਼ਮੀ ਕਰ ਦਿੱਤਾ ਹੈ। ਸਬੰਧਤ ਅਹੁਦਿਆਂ ਲਈ ਭਰਤੀ ਪ੍ਰੀਖਿਆ ਤੋਂ ਇਲਾਵਾ ਪੰਜਾਬੀ ਯੋਗਤਾ ਟੈਸਟ ‘ਚ ਘੱਟੋ-ਘੱਟ 50% ਅੰਕ ਪ੍ਰਾਪਤ ਕਰਨੇ ਹੋਣਗੇ।
ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ। ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਭਗਵੰਤ ਮਾਨ ਨੇ ਕਿਹਾ ਕਿ ਹੁਣ ਗਰੁੱਪ ਸੀ ਤੇ ਡੀ ਦੀਆਂ ਅਸਾਮੀਆਂ ਲਈ ਭਰਤੀ ਲਈ ਹਾਜ਼ਰ ਹੋਣ ਵਾਲੇ ਸਾਰੇ ਉਮੀਦਵਾਰਾਂ ਲਈ ਸਬੰਧਤ ਅਸਾਮੀਆਂ ਲਈ ਲੋੜੀਂਦੀ ਭਰਤੀ ਪ੍ਰੀਖਿਆ ਤੋਂ ਇਲਾਵਾ ਪਹਿਲਾਂ ਘੱਟੋ-ਘੱਟ 50% ਅੰਕਾਂ ਨਾਲ ਪੰਜਾਬੀ ਯੋਗਤਾ ਪ੍ਰੀਖਿਆ ਪਾਸ ਕਰਨਾ ਲਾਜ਼ਮੀ ਹੋਵੇਗਾ।
ਮੀਟਿੰਗ ਵਿੱਚ ਇਹ ਵੀ ਦੱਸਿਆ ਗਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਗਰੁੱਪ ‘ਸੀ’ ਅਤੇ ‘ਡੀ’ ਵਿੱਚੋਂ ਵੱਡੀ ਗਿਣਤੀ ਵਿੱਚ ਅਸਾਮੀਆਂ ਸਮੇਤ 26,454 ਨੌਕਰੀਆਂ ਦੇ ਨਾਲ ਇੱਕ ਵਿਸ਼ਾਲ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ। ਮੀਟਿੰਗ ‘ਚ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਜਸਪ੍ਰੀਤ ਤਲਵਾੜ, ਰੋਜ਼ਗਾਰ ਉਤਪਤੀ ਦੇ ਸਕੱਤਰ ਕੁਮਾਰ ਰਾਹੁਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।