Congress leader Rahul Gandhi met the family of late singer and party leader Sidhu Moose Wala at their residence in Moosa village, Mansa.
- PoliticsPunjab
- June 7, 2022
- No Comment
- 27
Congress leader Rahul Gandhi met the family of late singer and party leader Sidhu Moose Wala at his village Moosa in Mansa and paid tribute to him.
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਮਾਨਸਾ ਦੇ ਪਿੰਡ ਮੂਸੇ ਵਿਖੇ ਮਰਹੂਮ ਗਾਇਕ ਤੇ ਪਾਰਟੀ ਆਗੂ ਸਿੱਧੂ ਮੂਸੇ ਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਮਾਨਸਾ ਦੇ ਪਿੰਡ ਮੂਸਾ ਵਿੱਚ ਮਰਹੂਮ ਗਾਇਕ ਅਤੇ ਪਾਰਟੀ ਆਗੂ ਸਿੱਧੂ ਮੂਸੇ ਵਾਲਾ ਦੇ ਪਰਿਵਾਰ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ।

ਕਾਂਗਰਸ ਆਗੂ ਰਾਹੁਲ ਗਾਂਧੀ ਅੱਜ ਯਾਨੀ ਕਿ ਮੰਗਲਵਾਰ ਨੂੰ ਮਾਨਸਾ ਜ਼ਿਲ੍ਹੇ ਸਥਿਤ ਪਿੰਡ ਮੂਸਾ ਪਹੁੰਚੇ। ਇੱਥੇ ਉਨ੍ਹਾਂ ਨੇ ਮਰਹੂਮ ਪੰਜਾਬੀ ਗਾਇਕ ਅਤੇ ਕਾਂਗਰਸ ਆਗੂ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ। ਰਾਹੁਲ ਗਾਂਧੀ ਨੇ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਮਿਲ ਕੇ ਦੁੱਖ ਵੰਡਾਇਆ। ਮੁਲਾਕਾਤ ਦੌਰਾਨ ਰਾਹੁਲ ਗਾਂਧੀ, ਮੂਸੇਵਾਲਾ ਦੇ ਪਿਤਾ ਨਾਲ ਗਲ ਲੱਗਦੇ ਹੋਏ ਨਜ਼ਰ ਆਏ।
ਦੱਸ ਦੇਈਏ ਕਿ ਰਾਹੁਲ ਗਾਂਧੀ ਦੇ ਮਾਨਸਾ ਪਹੁੰਚਣ ਤੋਂ ਪਹਿਲਾਂ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ। ਸੁਰੱਖਿਆ ਘੇਰੇ ’ਚ ਰਾਹੁਲ ਗਾਂਧੀ ਨੂੰ ਸਿੱਧੂ ਮੂਸੇਵਾਲਾ ਦੇ ਘਰ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੇ ਪਰਿਵਾਰ ਨੂੰ ਮਿਲੇ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਉਪ ਮੁੱਖ ਮੰਤਰੀ ਓ. ਪੀ ਸੋਨੀ ਸਮੇਤ ਕਈ ਹੋਰ ਕਾਂਗਰਸੀ ਆਗੂ ਵੀ ਰਾਹੁਲ ਦੇ ਨਾਲ ਪਿੰਡ ਮੂਸਾ ਪੁੱਜੇ। ਦਰਅਸਲ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਪੰਜਾਬ ਪੁਲਸ ਨੇ ਜਾਂਚ ’ਚ ਤੇਜ਼ੀ ਲਿਆਉਣ ਲਈ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਦਾ ਗਠਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਜਵਾਹਰਕੇ ਪਿੰਡ ’ਚ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਹ ਘਟਨਾ ਸੂਬਾ ਸਰਕਾਰ ਵੱਲੋਂ ਮੂਸੇਵਾਲਾ ਦੀ ਸੁਰੱਖਿਆ ‘ਚ ਕਟੌਤੀ ਕਰਨ ਤੋਂ ਬਾਅਦ ਵਾਪਰੀ ਹੈ। ਹਮਲੇ ਵਿਚ ਮੂਸੇਵਾਲਾ ਦੇ ਦੋ ਦੋਸਤ ਵੀ ਜ਼ਖ਼ਮੀ ਹੋਏ ਹਨ, ਜੋ ਮੂਸੇਵਾਲਾ ਨਾਲ ਥਾਰ ਵਿਚ ਸਵਾਰ ਹੋ ਕੇ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਹੇ ਸਨ। ਮੂਸੇਵਾਲਾ ਉਨ੍ਹਾਂ 424 ਲੋਕਾਂ ਵਿਚ ਸ਼ਾਮਲ ਸਨ, ਜਿਨ੍ਹਾਂ ਦੀ ਸੁਰੱਖਿਆ ਨੂੰ ਪੰਜਾਬ ਪੁਲਸ ਨੇ ਅਸਥਾਈ ਤੌਰ ‘ਤੇ ਹਟਾ ਦਿੱਤਾ ਜਾਂ ਘਟਾ ਦਿੱਤਾ ਸੀ। ਪੰਜਾਬ ਪੁਲਸ ਮੁਤਾਬਕ ਮੂਸੇਵਾਲਾ ਦੇ ਕਤਲ ਪਿੱਛੇ ਲਾਰੈਂਸ ਬਿਸ਼ਨੋਈ ਗੈਂਗ ਦਾ ਹੱਥ ਸੀ। ਬਿਸ਼ਨੋਈ ਗੈਂਗ ਦੇ ਮੈਂਬਰ ਅਤੇ ਕੈਨੇਡਾ ਸਥਿਤ ਗੋਲਡੀ ਬਰਾੜ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ।