Mann expands cabinet today, sends list of 5 new ministers to rajpal

Mann expands cabinet today, sends list of 5 new ministers to rajpal

  • Punjab
  • July 4, 2022
  • No Comment
  • 22

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਕੈਬਨਿਟ ਦਾ ਵਿਸਥਾਰ ਕਰਨਗੇ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸ਼ਾਮ 5 ਵਜੇ ਰਾਜ ਭਵਨ ਵਿਖੇ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਉਣਗੇ। ਮਾਨ ਸਰਕਾਰ ਵਲੋਂ 5 ਨਵੇਂ ਮੰਤਰੀਆਂ ਦੀ ਲਿਸਟ ਗਵਰਨਰ ਨੂੰ ਭੇਜ ਦਿੱਤੀ ਗਈ ਹੈ। ਜਾਣਕਾਰੀ ਮੁਤਾਬਿਕ ਨਵੇਂ ਬਣ ਰਹੇ ਮੰਤਰੀਆਂ ‘ਚ ਅਮਨ ਅਰੋੜਾ, ਡਾ. ਇੰਦਰਬੀਰ ਨਿੱਝਰ, ਅਨਮੋਲ ਗਗਨ ਮਾਨ, ਚੇਤਨ ਸਿੰਘ ਜੌੜਾਮਾਜਰਾ ਅਤੇ ਫ਼ੌਜਾ ਸਿੰਘ ਸਰਾਰੀ ਸ਼ਾਮਲ ਹਨ। ਇਹ ਸਾਰੇ ਅੱਜ ਸ਼ਾਮ 5 ਵਜੇ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।

ਇਸ ਵੇਲੇ ਸਰਕਾਰ ਵਿੱਚ ਮੁੱਖ ਮੰਤਰੀ ਸਮੇਤ 10 ਮੰਤਰੀ ਹਨ, ਸਰਕਾਰ ਅੱਠ ਹੋਰ ਮੰਤਰੀ ਨਿਯੁਕਤ ਕਰ ਸਕਦੀ ਹੈ। ਸਰਕਾਰ ਵੱਲੋਂ ਮੰਤਰੀ ਮੰਡਲ ਦੇ ਵਿਸਥਾਰ ਵਿੱਚ ਸਿਰਫ਼ ਪੰਜ ਮੰਤਰੀ ਹੀ ਨਿਯੁਕਤ ਕੀਤੇ ਜਾਣਗੇ। ਮੰਤਰੀ ਮੰਡਲ ਦੀਆਂ ਦੋ ਤੋਂ ਤਿੰਨ ਅਸਾਮੀਆਂ ਖਾਲੀ ਛੱਡੀਆਂ ਜਾ ਰਹੀਆਂ ਹਨ ਤਾਂ ਜੋ ਨਵੇਂ ਵਿਧਾਇਕਾਂ ਦੀ ਯੋਗਤਾ ਦਾ ਵੀ ਪਤਾ ਲਗਾਇਆ ਜਾ ਸਕੇ।

ਵਿਧਾਨ ਸਭਾ ਚੋਣਾਂ ‘ਚ 92 ਸੀਟਾਂ ਜਿੱਤਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ 16 ਮਾਰਚ ਨੂੰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਸਹੁੰ ਚੁੱਕੀ। ਇਸ ਤੋਂ ਬਾਅਦ 19 ਮਾਰਚ ਨੂੰ ਭਗਵੰਤ ਮਾਨ ਦੇ ਮੰਤਰੀਆਂ ਨੇ ਸਹੁੰ ਚੁੱਕੀ। ਇਨ੍ਹਾਂ ਮੰਤਰੀਆਂ ਵਿੱਚੋਂ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਮੁੱਖ ਮੰਤਰੀ ਨੇ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰ ਦਿੱਤਾ ਸੀ।

Related post

US to host security exercise to stop flow of weapons of mass destruction

US to host security exercise to stop flow of…

The United States will host Proliferation Security Initiative (PSI) Exercise Fortune Guard 22 on August 8-12, 2022, in Honolulu, Hawaii. Fortune…
My Florida home Mar-a-Lago under siege by FBI: Donald Trump

My Florida home Mar-a-Lago under siege by FBI: Donald…

 Former US President Donald Trump said that Federal Bureau of Investigation (FBI) on Monday raided his Mar-a-Lago home in Palm Beach, Florida. Trump in a statement…
Three days training of newly appointed teachers of Patiala district started

Three days training of newly appointed teachers of Patiala…

ਪਟਿਆਲਾ 9 ਅਗਸਤ:   ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਭਰਤੀ ਕੀਤੇ ਗਏ 6635 ਨਵ-ਨਿਯੁਕਤ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਪਲੇਠੀ…

Leave a Reply

Your email address will not be published.