Shiromani Akali Dal leader and former Punjab speaker Nirmal Singh Kahlon dies at 79

Shiromani Akali Dal leader and former Punjab speaker Nirmal Singh Kahlon dies at 79

  • Punjab
  • July 16, 2022
  • No Comment
  • 71

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ ਹੋ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਉਹ ਬਿਮਾਰ ਚੱਲ ਰਹੇ ਸਨ ਅਤੇ ਫੋਰਟਿਸ ਹਸਪਤਾਲ ਅੰਮ੍ਰਿਤਸਰ ਵਿੱਚ ਦਾਖ਼ਲ ਸਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਮਾਝੇ ਦੇ ਚੋਟੀ ਦੇ ਅਕਾਲੀ ਨੇਤਾਵਾਂ ‘ਚੋਂ ਇਕ ਨਿਰਮਲ ਸਿੰਘ ਕਾਹਲੋਂ ਦਾ ਅੱਜ ਸਵੇਰੇ ਸਵਰਗਵਾਸ ਹੋ ਗਿਆ।

ਨਿਰਮਲ ਸਿੰਘ ਕਾਹਲੋਂ ਪਿਛਲੇ ਕੁਝ ਸਮੇਂ ਤੋਂ ਫੋਰਟਿਸ ਹਸਪਤਾਲ ਅੰਮ੍ਰਿਤਸਰ ‘ਚ ਜ਼ੇਰੇ ਇਲਾਜ ਸਨ ਪਰ ਅੱਜ ਤੜਕੇ ਉਨ੍ਹਾਂ ਨੇ ਆਖਰੀ ਸਾਹ ਲਏ। ਨਿਰਮਲ ਸਿੰਘ ਕਾਹਲੋਂ ਵਿਧਾਨ ਸਭਾ ਹਲਕਾ ਫਤਹਿਗੜ ਚੂੜੀਆਂ, ਜ਼ਿਲ੍ਹਾ ਗੁਰਦਾਸਪੁਰ ਤੋਂ ਤਿੰਨ ਵਾਰ ਵਿਧਾਇਕ ਰਹੇ ਤੇ 1997 ‘ਚ ਪੰਜਾਬ ਵਿਚਲੀ ਅਕਾਲੀ ਭਾਜਪਾ ਸਰਕਾਰ ਦੌਰਾਨ ਪੇਂਡੂ ਵਿਕਾਸ ਮੰਤਰੀ ਤੇ 2007 ਤੋਂ 2012 ਤਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੀ ਰਹੇ।

2022 ‘ਚ ਉਨਾਂ ਦੇ ਸਪੁੱਤਰ ਰਵੀਕਰਨ ਸਿੰਘ ਕਾਹਲੋਂ ਨੇ ਡੇਰਾ ਬਾਬਾ ਨਾਨਕ ਹਲਕੇ ਤੋਂ ਚੋਣ ਲੜੀ ਤੇ ਸੁਖਜਿੰਦਰ ਸਿੰਘ ਰੰਧਾਵਾ ਤੋਂ ਕੁਝ ਵੋਟਾਂ ਦੇ ਫਰਕ ਨਾਲ ਹਾਰ ਗਏ। ਨਿਰਮਲ ਸਿੰਘ ਕਾਹਲੋਂ ਦਾ ਨਾਮ ਪੰਜਾਬ ਦੇ ਵੱਡੇ ਟਰਾਂਸਪੋਰਟਰਾਂ ‘ਚ ਵੀ ਸ਼ੁਮਾਰ ਰਿਹਾ ਹੈ।

ਕਿਸੇ ਵੇਲੇ ਅਕਾਲੀ ਨੇਤਾ ਜਥੇਦਾਰ ਗੁਰਚਰਣ ਸਿੰਘ ਟੋਹੜਾ ਦੇ ਕਾਫੀ ਕਰੀਬੀ ਵੀ ਰਹੇ ਤੇ ਫਿਰ ਬਾਦਲ ਪਰਿਵਾਰ ਨਾਲ ਵੀ ਨਿਰਮਲ ਸਿੰਘ ਕਾਹਲੋਂ ਦੀਆਂ ਕਰੀਬੀਆਂ ਬਣੀਆਂ ਰਹੀਆਂ ਨਿਰਮਲ ਸਿੰਘ ਕਾਹਲੋਂ ਦਾ ਸਸਕਾਰ ਗੁਰਦਾਸਪੁਰ ਜ਼ਿਲ੍ਹੇ ਦੇ ਉਨ੍ਹਾਂ ਦੇ ਜੱਦੀ ਪਿੰਡ ਦਾਦੂਜੋਧ ‘ਚ ਕੱਲ ਮਿਤੀ 17 ਜੁਲਾਈ ਨੂੰ ਕਰੀਬ 11.30 ਵਜੇ ਕੀਤਾ ਜਾਵੇਗਾ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.