A School bus was hit by a truck from behind in Dasuha

A School bus was hit by a truck from behind in Dasuha

  • Punjab
  • July 29, 2022
  • No Comment
  • 56

ਹੁਸ਼ਿਆਰਪੁਰ ਦੀ ਸਬ-ਡਵੀਜ਼ਨ ਦਸੂਹਾ ‘ਚ ਸ਼ੁੱਕਰਵਾਰ ਸਵੇਰੇ ਇਕ ਸਕੂਲੀ ਬੱਸ ਨੂੰ ਟਰੱਕ ਨੇ ਪਿੱਛਿਓਂ ਟੱਕਰ ਮਾਰ ਦਿੱਤੀ। ਹਾਦਸੇ ‘ਚ ਇਕ ਵਿਦਿਆਰਥੀ ਦੀ ਤੇ ਬੱਸ ਕੰਡਕਟਰ ਚੰਦਨਵੀਰ ਦੀ ਮੌਤ ਹੋ ਗਈ ਹੈ ਜੋ ਪਿੰਡ ਮਸੀਤਪਾਲ ਕੋਟ ਦਾ ਵਾਸੀ ਸੀ। ਮ੍ਰਿਤਕ ਹਰਮਨ ਪਿੰਡ ਲੋਧੀ ਚੱਕ ਟਾਂਡਾ ਦਾ ਰਹਿਣ ਵਾਲਾ ਸੀ। ਹਾਦਸੇ ਦੇ ਸਮੇਂ ਬੱਸ ਵਿਚ 40 ਵਿਦਿਆਰਥੀ ਸਵਾਰ ਸਨ ਤੇ 13 ਵਿਦਿਆਰਥੀ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਪਹੁੰਚਾਇਆ। ਹਾਦਸਾ ਹੁੰਦੇ ਹੀ ਚੀਕ ਚਿਹਾੜਾ ਪੈ ਗਿਆ ਅਤੇ ਹਫੜਾ-ਦਫੜੀ ਮਚ ਗਈ। ਸੜਕ ‘ਤੇ ਮੌਜੂਦ ਲੋਕਾਂ ਨੇ ਦੌੜਭੱਜ ਕਰ ਕੇ ਕਿਸੇ ਤਰ੍ਹਾਂ ਡਰੇ-ਸਹਿਮੇ ਹੋਏ ਬੱਚਿਆਂ ਨੂੰ ਬਾਹਰ ਕੱਢਿਆ।

ਜਾਣਕਾਰੀ ਅਨੁਸਾਰ ਸੇਂਟ ਪਾਲ ਕਾਨਵੈਂਟ ਸਕੂਲ ਦਸੂਹਾ ਦੀ ਬੱਸ ਵੱਖ-ਵੱਖ ਪਿੰਡਾਂ ਦੇ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। ਜਦੋਂ ਬੱਸ ਸਕੂਲ ਤੋਂ ਥੋੜ੍ਹੀ ਦੂਰ ਸਥਿਤ ਰਿਲਾਇੰਸ ਪੈਟਰੋਲ ਪੰਪ ਨੇੜੇ ਪੁੱਜੀ ਤਾਂ ਪਿੱਛਿਓਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਬੱਸ ਪਿੱਛੇ ਤੋਂ ਬੁਰੀ ਤਰ੍ਹਾਂ ਨੁਕਸਾਨੀ ਗਈ।

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *