Aam Aadmi Party spent lakhs on that ‘Vijay Yatra’ from government exchequer instead of party funds.

Aam Aadmi Party spent lakhs on that ‘Vijay Yatra’ from government exchequer instead of party funds.

  • Punjab
  • August 6, 2022
  • No Comment
  • 56

 ਆਮ ਆਦਮੀ ਪਾਰਟੀ (AAP) ਨੇ ਪੰਜਾਬ ਦੀ ਜਿੱਤ ਦਾ ਜਸ਼ਨ ਮਨਾਉਣ ਲਈ 13 ਮਾਰਚ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ “ਵਿਜੇ ਯਾਤਰਾ” ਕੱਢੀ ਸੀ। ਇਸ ਵਿੱਚ ਪਾਰਟੀ ਨੇ ਪੂਰੇ ਪੰਜਾਬ ਦੇ ਵਰਕਰਾਂ ਨੂੰ ਬੁਲਾਇਆ ਸੀ। ਮਾਨਸਾ ਵਾਸੀ ਮਾਨਿਕ ਗੋਇਲ ਵੱਲੋਂ RTI ਰਾਹੀਂ ਲਈ ਗਈ ਜਾਣਕਾਰੀ ‘ਚ ਹੈਰਾਨੀਜਨਕ ਖੁਲਾਸਾ ਹੋਇਆ ਹੈ ਕਿ ਆਮ ਆਦਮੀ ਪਾਰਟੀ ਦੀ ਉਸ ‘ਵਿਜੇ ਯਾਤਰਾ’ ‘ਤੇ ਲੱਖਾਂ ਦਾ ਖਰਚ ਪਾਰਟੀ ਫੰਡ ਦੀ ਬਜਾਏ ਸਰਕਾਰੀ ਖ਼ਜ਼ਾਨੇ ‘ਚੋਂ ਕੀਤਾ ਗਿਆ। ਉਸ ਦਿਨ ਦੇ ਪੰਜ ਤਾਰਾ ਹੋਟਲਾਂ ਦੇ ਲੱਖਾਂ ਦੇ ਬਿਲਾਂ ਤੋਂ ਲੈ ਕੇ, ਲੱਖਾਂ ਦੀ ਸਜਾਵਟ, ਦਿੱਲੀ ਲੀਡਰਸ਼ਿਪ ਲਈ ਗੋਲਡ ਪਲੇਟਿਡ ਤਲਵਾਰਾਂ, ਫੁਲਕਾਰੀਆਂ ਆਦਿ ‘ਤੇ ਕਰੀਬ 15 ਲੱਖ ਰੁਪਿਆ ਲਗਾਇਆ ਗਿਆ ਜਦੋਂ ਕਿ ਮੁੱਖਮੰਤਰੀ ਭਗਵੰਤ ਮਾਨ ਨੇ ਉਸ ਸਮੇਂ ਸਹੁੰ ਵੀ ਨਹੀਂ ਚੁੱਕੀ ਸੀ।

“ਜਿੱਤ ਦੇ ਜਸ਼ਨ ‘ਤੇ ਲੱਖਾਂ ਰੁਪਏ ਖਰਚਣ ਤੋਂ ਇਲਾਵਾ ਪਾਰਟੀ ਵਰਕਰਾਂ ਨੂੰ ਅੰਮ੍ਰਿਤਸਰ ਲਿਆਉਣ ਲਈ ਸਰਕਾਰੀ ਬੱਸਾਂ ਵਰਤੀਆਂ ਗਈਆਂ, ਜਿਨ੍ਹਾਂ ਦਾ ਲੱਖਾਂ ਰੁਪਏ ਦਾ ਖਰਚ ਵੀ ਸਰਕਾਰੀ ਖ਼ਜ਼ਾਨੇ ‘ਚੋਂ ਦਿੱਤਾ ਗਿਆ। ਹਾਲਾਂਕਿ ਇਸਦਾ ਜਵਾਬ ਸਰਕਾਰ ਦੇਣ ਤੋਂ ਭੱਜ ਰਹੀ ਹੈ”, ਗੋਇਲ ਨੇ ਕਿਹਾ।

ਇਹ ਦੱਸਣਯੋਗ ਹੈ ਕਿ ਮੁੱਖਮੰਤਰੀ ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਸਹੁੰ 16 ਮਾਰਚ ਨੂੰ ਚੁੱਕੀ ਸੀ, ਜਦੋਂਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ “ਵਿਜੇ ਯਾਤਰਾ” 13 ਮਾਰਚ ਨੂੰ ਕੱਢੀ ਗਈ ਸੀ। ਇਸ ਜਿੱਤ ਦੇ ਜਸ਼ਨ ‘ਚ ਲੱਖਾਂ ਦੇ ਬਿਲ ਸਰਕਾਰੀ ਖ਼ਜ਼ਾਨੇ ਨੂੰ ਪਾਏ ਗਏ, ਫਲੈਕਸਾਂ ਤੋਂ ਲੈ ਕੇ ਖਾਣ-ਪੀਣ ਦੇ ਸਾਮਾਨ ਦਾ ਖਰਚਾ ਵੀ ਸਰਕਾਰੀ ਖ਼ਜ਼ਾਨੇ ‘ਚੋਂ ਕੀਤਾ ਗਿਆ।

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *