Reservation in the appointment of law officers in Punjab

  • Punjab
  • August 22, 2022
  • No Comment
  • 36

ਪੰਜਾਬ ਸਰਕਾਰ ਨੇ ਸੂਬੇ ਦੇ ਲਾਅ ਅਫ਼ਸਰਾਂ ਦੀ ਨਿਯੁਕਤੀ ਵਿਚ ਰਾਖਵਾਂਕਰਨ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਐਡਵੋਕੇਟ ਜਨਰਲ ਦਫ਼ਤਰ ਵਿਚਲੀਆਂ ਮੌਜੂਦਾ ਪੋਸਟਾਂ ਤੋਂ ਇਲਾਵਾ 58 ਪੋਸਟਾਂ ਅਨੁਸੂਚਿਤ ਜਾਤੀਆਂ ਲਈ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਹੈ, ਜਿੱਥੇ ਲਾਅ ਅਫ਼ਸਰਾਂ ਦੀ ਨਿਯੁਕਤੀ ਵਿੱਚ ਰਾਖਵਾਂਕਰਨ ਲਾਗੂ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਹੁਣ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕੇਸ ਲੜਨ ਅਤੇ ਅਦਾਲਤਾਂ ਵਿਚ ਪੰਜਾਬ ਦੀ ਨੁਮਾਇੰਦਗੀ ਕਰਨ ਲਈ ਅਨੁਸੂਚਿਤ ਜਾਤੀ ਦੇ ਯੋਗ ਉਮੀਦਵਾਰਾਂ ਤੋਂ ਬਿਨੈ ਪੱਤਰ ਮੰਗੇ ਜਾ ਰਹੇ ਹਨ। ਵੇਰਵਿਆਂ ਮੁਤਾਬਕ ਸੂਬਾ ਸਰਕਾਰ ਨੇ ਵਧੀਕ ਐਡਵੋਕੇਟ ਜਨਰਲ ਦੀਆਂ 12 ਅਸਾਮੀਆਂ (10 ਚੰਡੀਗੜ੍ਹ ਅਤੇ ਦੋ ਦਿੱਲੀ), ਚੰਡੀਗੜ੍ਹ ਵਿਚ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਦੀਆਂ ਪੰਜ ਅਸਾਮੀਆਂ, ਡਿਪਟੀ ਐਡਵੋਕੇਟ ਜਨਰਲ ਦੀਆਂ 16 ਅਸਾਮੀਆਂ (14 ਚੰਡੀਗੜ੍ਹ ਤੇ 2 ਦਿੱਲੀ), ਸਹਾਇਕ ਐਡਵੋਕੇਟ ਜਨਰਲ ਦੀਆਂ 23 ਅਸਾਮੀਆਂ (22 ਚੰਡੀਗੜ੍ਹ ਅਤੇ 1 ਦਿੱਲੀ) ਤੇ ਦਿੱਲੀ ਵਿਚ ਐਡਵੋਕੇਟ ਦੀਆਂ ਆਨ ਰਿਕਾਰਡ 2 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਇਸ ਲਈ ਯੋਗ ਉਮੀਦਵਾਰ 13 ਸਤੰਬਰ 2022 ਤੱਕ ਬਿਨੈ ਕਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਹਰ ਖੇਤਰ ਵਿੱਚ ਬਰਾਬਰ ਮੌਕੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋੜੀਂਦੀ ਕਾਬਲੀਅਤ ਅਤੇ ਸਮਰੱਥਾ ਹੋਣ ਦੇ ਬਾਵਜੂਦ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਵੱਖ-ਵੱਖ ਕਾਰਨਾਂ ਕਰ ਕੇ ਲਾਅ ਅਫ਼ਸਰਾਂ ਵਰਗੇ ਅਹੁਦਿਆਂ ’ਤੇ ਪਹੁੰਚਣ ਦਾ ਮੌਕਾ ਨਹੀਂ ਮਿਲਿਆ। ਪਰ ਹੁਣ ਸਰਕਾਰ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਬਰਾਬਰ ਮੌਕੇ ਮੁਹੱਈਆ ਕਰਾਏਗੀ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.