Entry of ED in forest scam of Punjab, copy of FIR sought

Entry of ED in forest scam of Punjab, copy of FIR sought

  • Punjab
  • August 27, 2022
  • No Comment
  • 34

ਪੰਜਾਬ ਜੰਗਲਾਤ ਵਿਭਾਗ ਦੇ ਘੁਟਾਲੇ ‘ਚ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਐਂਟਰੀ ਹੋ ਗਈ ਹੈ। ਈਡੀ ਦੀ ਐਂਟਰੀ ਤੋਂ ਬਾਅਦ ਘੁਟਾਲੇ ‘ਚ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਵਿਜੀਲੈਂਸ ਅਧਿਕਾਰੀਆਂ ਮੁਤਾਬਕ ਈਡੀ ਵੱਲੋਂ ਇਸ ਮਾਮਲੇ ਵਿੱਚ ਦਰਜ ਐਫਆਈਆਰ ਦੀ ਕਾਪੀ ਮੰਗੀ ਗਈ ਹੈ। ਇਸ ਦੇ ਨਾਲ ਨਾਲ ਮਾਮਲੇ ‘ਚ ਹੁਣ ਤਕ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਜਾਂਚ ਤੇ ਗ੍ਰਿਫ਼ਤਾਰੀਆਂ ਦਾ ਵੇਰਵਾ ਦੇਣ ਨੂੰ ਕਿਹਾ ਗਿਆ ਹੈ।

ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਿਛਲੀ ਕਾਂਗਰਸ ਸਰਕਾਰ ‘ਚ ਸਾਧੂ ਸਿੰਘ ਧਰਮਸੋਤ ਜੰਗਲਾਤ ਮੰਤਰੀ ਸਨ। ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸਰਕਾਰ ਬਣੀ। ਚੰਨੀ ਨੇ ਸੰਗਤ ਸਿੰਘ ਗਿਲਜੀਆਂ ਨੂੰ ਜੰਗਲਾਤ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ। ਦੋਵਾਂ ਸਾਬਕਾ ਮੰਤਰੀਆਂ ਦੇ ਕਾਰਜਕਾਲ ਦੌਰਾਨ ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਹੋਇਆ। ਸਾਧੂ ਸਿੰਘ ਧਰਮਸੇਤ ਭ੍ਰਿਸ਼ਟਾਚਾਰ ਦੇ ਕੇਸ ‘ਚ ਜੇਲ੍ਹ ਵਿੱਚ ਹੈ, ਜਦੋਂਕਿ ਸੰਗਤ ਸਿੰਘ ਗਿਲਜੀਆਂ ਇਸ ਕੇਸ ‘ਚ ਜ਼ਮਾਨਤ ਲੈ ਚੁੱਕੇ ਹਨ। ਵਿਜੀਲੈਂਸ ਵੱਲੋਂ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਨੂੰ ਵੀ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ, ਜੋ ਇਸ ਸਮੇਂ ਜੇਲ੍ਹ ‘ਚ ਹੈ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.