Jails Minister Harjot Bains tweet after gangster Goldie Brar’s threat to the police

Jails Minister Harjot Bains tweet after gangster Goldie Brar’s threat to the police

  • Punjab
  • August 29, 2022
  • No Comment
  • 32

 ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਤੋਂ ਬਾਅਦ ਜੇਲ੍ਹਾਂ ਨੂੰ ਨਸ਼ਾ ਅਤੇ ਮੋਬਾਇਲ ਮੁਕਤ ਕਰਵਾਉਣ ਦੀ ਗੱਲ ਤਾਂ ਲਗਾਤਾਰ ਆਖੀ ਜਾ ਰਹੀ ਸੀ। ਇਸ ਦੇ ਨਾਲ ਹੀ ਹੁਣ ਸੂਬੇ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਗੈਂਗਸਟਰਾਂ ਨੂੰ ਜੇਲ੍ਹਾਂ ਅੰਦਰ ਵੀ.ਆਈ.ਪੀ. ਸਹੂਲਤਾਂ ਦਿੱਤੀਆਂ ਜਾਂਦੀਆਂ ਰਹੀਆਂ ਹਨ ਉਨ੍ਹਾਂ ਨੂੰ ਖ਼ਤਮ ਕਰਨ ਦੀ ਵੀ ਗੱਲ ਕਹਿ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਜੇਲ੍ਹਾਂ ਨੂੰ ਅਸਲ ਸੁਧਾਰ ਘਰ ਬਣਾਵੇਗੀ। 

ਇਸ ਸੰਬੰਧੀ ਟਵੀਟ ਕਰਦਿਆਂ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪਹਿਲਾਂ ਗੈਂਗਸਟਰਾਂ ਨੂੰ ਜੇਲ੍ਹਾਂ ‘ਚ ਵੀ.ਆਈ.ਪੀ. ਸਹੂਲਤਾਂ ਦਿੱਤੀਆਂ ਜਾਂਦੀਆਂ ਸਨ, ਉਨ੍ਹਾਂ ਨੂੰ ਪੀਜ਼ਾ ਖਵਾਏ ਜਾਂਦੇ ਸਨ ਪਰ ਹੁਣ ਨਹੀਂ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਵੀ.ਆਈ.ਪੀ. ਸਹੂਲਤਾਂ ਨੂੰ ਖ਼ਤਮ ਕਰੇਗੀ। ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਜੇਲ੍ਹ ਪੋਰਟਫੋਲੀਓ ਦਿੱਤਾ ਹੈ, ਉਸ ਦਿਨ ਤੋਂ ਮੇਰੇ ਸਾਰੇ ਅਧਿਕਾਰੀ ਜੇਲ੍ਹਾਂ ਨੂੰ ਅਸਲ ਸੁਦਾਰ ਧਰ ਬਣਾਉਣ ਲਈ ਵਚਨਬੱਧ ਹਨ। ਮੰਤਰੀ ਬੈਂਸ ਨੇ ਕਿਹਾ ਕਿ ਅਸੀਂ ਜੇਲ੍ਹਾਂ ਨੂੰ ਅਪਰਾਧ, ਮੋਬਾਇਲ, ਨਸ਼ਾ ਮੁਕਤ ਕਰਵਾਉਣ ਲਈ ਵੀ ਵਚਨਬੱਧ ਹਾਂ ਤੇ ਇਸ ਨੂੰ ਕੋਈ ਵੀ ਨਹੀਂ ਰੋਕ ਸਕਦਾ । ਜ਼ਿਕਰਯੋਗ ਹੈ ਕਿ ਅੱਜ ਗੈਂਗਸਟਰ ਗੋਲਡੀ ਬਰਾੜ ਨੇ ਪੰਜਾਬ ਪੁਲਸ ਨੂੰ ਸੋਸ਼ਲ ਮੀਡੀਆ ‘ਤੇ ਧਮਕੀ ਦਿੱਤੀ ਅਤੇ ਕਿਹਾ ਕਿ ਬਠਿੰਡਾ ਜੇਲ੍ਹ ‘ਚ ਉਸ ਦੇ ਸਾਥੀਆਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਲਈ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪੰਜਾਬ ਡੀ.ਜੀ.ਪੀ. ਗੌਰਵ ਯਾਦਵ ‘ਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.