Captain Amarinder  met PM Narendra Modi

Captain Amarinder met PM Narendra Modi

  • Punjab
  • August 30, 2022
  • No Comment
  • 109

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਕ ਵਾਰ ਫਿਰ ਸਰਗਰਮ ਹੋ ਗਏ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਨਾਲ ਬੇਟਾ ਰਣਇੰਦਰ ਸਿੰਘ ਵੀ ਮੌਜੂਦ ਸੀ। ਸਮਝਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਪੰਜਾਬ ਲੋਕ ਕਾਂਗਰਸ ਪਾਰਟੀ ਨੂੰ ਭੰਗ ਕਰਕੇ ਬੀਜੇਪੀ ਵਿੱਚ ਸ਼ਾਮਲ ਹੋ ਸਕਦੇ ਹਨ।

ਦਰਅਸਲ ਵਿਧਾਨ ਸਭਾ ਚੋਣਾਂ ਤੋਂ ਬਾਅਦ ਕੈਪਟਨ ਇਲਾਜ ਲਈ ਵਿਦੇਸ਼ ਚਲੇ ਗਏ ਸਨ। ਇਸ ਤੋਂ ਬਾਅਦ ਜਦੋਂ ਉਹ ਵਾਪਸ ਆਏ ਤਾਂ ਡਾਕਟਰਾਂ ਦੀ ਸਲਾਹ ‘ਤੇ ਉਹ ਰੈਸਟ ‘ਤੇ ਰਹੇ। ਹੁਣ ਕੈਪਟਨ ਨੇ ਆਪਣੀ ਸਰਗਰਮੀ ਵਧਾਉਂਦੇ ਹੋਏ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।

ਕੈਪਟਨ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੀ ਫੋਟੋ ਟਵਿਟਰ ‘ਤੇ ਸ਼ੇਅਰ ਕੀਤੀ ਹੈ। ਕੈਪਟਨ ਨੇ ਲਿਖਿਆ- ਪੀਐਮ ਨਾਲ ਗਰਮਜੋਸ਼ੀ ਨਾਲ ਮੁਲਾਕਾਤ ਕੀਤੀ। ਪੰਜਾਬ ਨਾਲ ਜੁੜੇ ਕਈ ਮੁੱਦਿਆਂ ‘ਤੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਹੋਈ ਹੈ। ਪ੍ਰਧਾਨ ਮੰਤਰੀ ਨਾਲ ਮੀਟਿੰਗ ਦੌਰਾਨ ਸੂਬੇ ਤੇ ਦੇਸ਼ ਦੀ ਸੁਰੱਖਿਆ ਦੇ ਮੁੱਦਿਆਂ ‘ਤੇ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ ਗਿਆ। ਇਹ ਸਾਡੇ ਦੋਵਾਂ ਲਈ ਸਭ ਤੋਂ ਮਹੱਤਵਪੂਰਨ ਰਿਹਾ ਹੈ।

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *