who will be the new DGP after Bhavra’s return

who will be the new DGP after Bhavra’s return

  • Punjab
  • September 2, 2022
  • No Comment
  • 50

 

ਪੰਜਾਬ ਦੇ ਡੀਜੀਪੀ ਵੀਰੇਸ਼ ਕੁਮਾਰ ਭਾਵਡ਼ਾ (VK Bhawra) ਦੀ ਦੋ ਮਹੀਨੇ ਦੀ ਛੁੱਟੀ ਚਾਰ ਸਤੰਬਰ ਨੂੰ ਖ਼ਤਮ ਹੋ ਜਾਵੇਗੀ। ਉਹ ਛੁੱਟੀ ਤੋਂ ਪਰਤਣਗੇ ਤਾਂ ਸਰਕਾਰ ਉਨ੍ਹਾਂ ਨੂੰ ਡੀਜੀਪੀ ਨਹੀਂ ਲਾਏਗੀ ਬਲਕਿ ਉਨ੍ਹਾਂ ਦੀ ਨਿਯੁਕਤੀ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਸੀਐੱਮਡੀ ਵਜੋਂ ਹੋਵੇਗੀ। ਇਹ ਅਹੁਦਾ ਦਿਨਕਰ ਗੁਪਤਾ ਦੇ ਐੱਨਆਈਏ ਮੁਖੀ ਬਣਨ ਤੋਂ ਬਾਅਦ ਖ਼ਾਲੀ ਹੋ ਗਿਆ ਸੀ ਕਿਉਂਕਿ ਨਵੇਂ ਨਿਯਮਾਂ ਦੇ ਮੁਤਾਬਕ ਡੀਜੀਪੀ ਨੂੰ ਉਸ ਦੇ ਅਹੁਦੇ ਤੋਂ ਦੋ ਸਾਲ ਤੋਂ ਪਹਿਲਾਂ ਨਹੀਂ ਹਟਾਇਆ ਜਾ ਸਕਦਾ, ਇਸ ਲਈ ਮੁੱਖ ਮੰਤਰੀ ਦਫ਼ਤਰ ਤੋਂ ਲੈ ਕੇ ਹੋਰ ਉੱਚ ਪੱਧਰੀ ਬੈਠਕਾਂ ’ਚ ਇਹੀ ਭੰਬਲਭੂਸਾ ਚੱਲਦਾ ਰਿਹਾ ਕਿ ਇਸ ਦਾ ਕੀ ਬਦਲ ਲੱਭਿਆ ਜਾਏ।

ਸਰਕਾਰ ਨੇ ਡੀਜੀਪੀ ਭਾਵਡ਼ਾ ’ਤੇ ਦਬਾਅ ਬਣਾਉਣ ਲਈ ਉਨ੍ਹਾਂ ਨੂੰ ਸਿੱਧੂ ਮੂਸੇਵਾਲਾ ਦੀ ਸੁਰੱਖਿਆ ’ਚ ਕਮੀ ਕਰਨ ਨੂੰ ਲੈ ਕੇ ਨੋਟਿਸ ਜਾਰੀ ਕਰ ਕੇ ਉੱਤਰ ਪ੍ਰਦੇਸ਼ ਦੇ ਡੀਜੀਪੀ ਮੁਕੁਲ ਗੋਇਲ ਨੂੰ ਹਟਾਏ ਜਾਣ ਵਾਲੇ ਤਰੀਕੇ ਨੂੰ ਅਪਣਾਇਆ ਹੈ। 1987 ਬੈਚ ਦੇ ਮੁਕੁਲ ਗੋਇਲ ਨੂੰ ਵੀ ਕੰਮ ’ਚ ਦਿਲਚਸਪੀ ਨਾ ਲੈਣ ਦਾ ਕਾਰਨ ਦੱਸ ਕੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਸੂਤਰਾਂ ਦਾ ਕਹਿਣਾ ਹੈ ਕਿ ਅਮਨ-ਕਾਨੂੰਨ ਸੂਬਾ ਸਰਕਾਰ ਦਾ ਮਾਮਲਾ ਹੈ ਤੇ ਸਰਕਾਰ ਇਸ ਵਿਚ ਨਾਕਾਮ ਰਹਿਣ ਲਈ ਡੀਜੀਪੀ ਨੂੰ ਜ਼ਿੰਮੇਵਾਰ ਦੱਸ ਕੇ ਉਨ੍ਹਾਂ ਨੂੰ ਹਟਾ ਸਕਦੀ ਹੈ।

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *