Gaurav Yadav will continue as DGP of Punjab, VK Bhavra will be the Chairman of Police Housing Corporation

Gaurav Yadav will continue as DGP of Punjab, VK Bhavra will be the Chairman of Police Housing Corporation

  • Punjab
  • September 3, 2022
  • No Comment
  • 33

 

ਆਖ਼ਿਰਕਾਰ ਪੰਜਾਬ ਦੇ ਡੀਜੀਪੀ ਨੂੰ ਲੈ ਕੇ ਸਸਪੈਂਸ ਖ਼ਤਮ ਹੋ ਗਿਆ ਹੈ। ਵੀਕੇ ਭਾਵੜਾ ਦੀ ਛੁੱਟੀ 4 ਤਰੀਕ ਨੂੰ ਖ਼ਤਮ ਹੋ ਰਹੀ ਹੈ ਤੇ ਉਨ੍ਹਾਂ ਦੀ ਵਾਪਸੀ ਤੋਂ ਇਕ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ ਕਰ ਕੇ ਉਨ੍ਹਾਂ ਨੂੰ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਲਗਾ ਦਿੱਤਾ ਗਿਆ ਹੈ ਤੇ ਗੌਰਵ ਯਾਦਵ ਅਡੀਸ਼ਨਲ ਡੀਜੀਪੀ ਬਣੇ ਰਹਿਣਗੇ।

‘ਪੰਜਾਬੀ ਜਾਗਰਣ’ ‘ਚ ਸ਼ੁੱਕਰਵਾਰ ਨੂੰ ਛਪੀ ਖ਼ਬਰ ਮੁਤਾਬਕ ਪੰਜਾਬ ਦੇ ਡੀਜੀਪੀ ਵੀਰੇਸ਼ ਕੁਮਾਰ ਭਾਵਡ਼ਾ (VK Bhawra) ਦੀ ਦੋ ਮਹੀਨੇ ਦੀ ਛੁੱਟੀ ਚਾਰ ਸਤੰਬਰ ਨੂੰ ਖ਼ਤਮ ਹੋ ਜਾਵੇਗੀ। ਉਹ ਛੁੱਟੀ ਤੋਂ ਪਰਤਣਗੇ ਤਾਂ ਸਰਕਾਰ ਉਨ੍ਹਾਂ ਨੂੰ ਡੀਜੀਪੀ ਨਹੀਂ ਲਾਏਗੀ ਬਲਕਿ ਉਨ੍ਹਾਂ ਦੀ ਨਿਯੁਕਤੀ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਸੀਐੱਮਡੀ ਵਜੋਂ ਹੋਵੇਗੀ ਜਿਸ ‘ਤੇ ਅੱਜ ਮੋਹਰ ਲੱਗ ਗਈ। ਦਰਅਸਲ ਇਹ ਅਹੁਦਾ ਦਿਨਕਰ ਗੁਪਤਾ ਦੇ ਐੱਨਆਈਏ ਮੁਖੀ ਬਣਨ ਤੋਂ ਬਾਅਦ ਖ਼ਾਲੀ ਹੋ ਗਿਆ ਸੀ ਕਿਉਂਕਿ ਨਵੇਂ ਨਿਯਮਾਂ ਦੇ ਮੁਤਾਬਕ ਡੀਜੀਪੀ ਨੂੰ ਉਸ ਦੇ ਅਹੁਦੇ ਤੋਂ ਦੋ ਸਾਲ ਤੋਂ ਪਹਿਲਾਂ ਨਹੀਂ ਹਟਾਇਆ ਜਾ ਸਕਦਾ, ਇਸ ਲਈ ਮੁੱਖ ਮੰਤਰੀ ਦਫ਼ਤਰ ਤੋਂ ਲੈ ਕੇ ਹੋਰ ਉੱਚ ਪੱਧਰੀ ਬੈਠਕਾਂ ’ਚ ਇਹੀ ਭੰਬਲਭੂਸਾ ਚੱਲਦਾ ਰਿਹਾ ਕਿ ਇਸ ਦਾ ਕੀ ਬਦਲ ਲੱਭਿਆ ਜਾਵੇ।

ਸਰਕਾਰ ਨੇ ਡੀਜੀਪੀ ਭਾਵਡ਼ਾ ’ਤੇ ਦਬਾਅ ਬਣਾਉਣ ਲਈ ਉਨ੍ਹਾਂ ਨੂੰ ਸਿੱਧੂ ਮੂਸੇਵਾਲਾ ਦੀ ਸੁਰੱਖਿਆ ’ਚ ਕਮੀ ਕਰਨ ਨੂੰ ਲੈ ਕੇ ਨੋਟਿਸ ਜਾਰੀ ਕਰ ਕੇ ਉੱਤਰ ਪ੍ਰਦੇਸ਼ ਦੇ ਡੀਜੀਪੀ ਮੁਕੁਲ ਗੋਇਲ ਨੂੰ ਹਟਾਏ ਜਾਣ ਵਾਲੇ ਤਰੀਕੇ ਨੂੰ ਅਪਣਾਇਆ ਸੀ। 1987 ਬੈਚ ਦੇ ਮੁਕੁਲ ਗੋਇਲ ਨੂੰ ਵੀ ਕੰਮ ’ਚ ਦਿਲਚਸਪੀ ਨਾ ਲੈਣ ਦਾ ਕਾਰਨ ਦੱਸ ਕੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.