Disabled students to make the most of pre-matric, post-matric and top class scholarship scheme: Bains

Disabled students to make the most of pre-matric, post-matric and top class scholarship scheme: Bains

  • Punjab
  • September 10, 2022
  • No Comment
  • 35

 

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਦਿਵਿਆਂਗ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ।

ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਨੂੰ ਮੁੱਖ ਤਰਜ਼ੀਹ ਦਿੱਤੀ ਹੈ ਅਤੇ ਉਹ ਚਾਹੁੰਦੇ ਹਨ ਸੂਬੇ ਦਾ ਕੋਈ ਵੀ ਬੱਚਾ ਮਿਆਰੀ ਸਿੱਖਿਆ ਹਾਸਲ ਕਰਨ ਤੋਂ ਵਾਂਝਾ ਨਾ ਰਹੇ।ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਇਨ੍ਹਾਂ ਸਕੀਮਾਂ ਲਈ ਰਜਿਸਟ੍ਰੇਸ਼ਨ ਦਾ ਕੰਮ 20 ਜੁਲਾਈ 2022 ਤੋਂ ਸ਼ੁਰੂ ਹੋ ਚੁੱਕਾ ਹੈ। ਪ੍ਰੀ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਮਿਤੀ 30 ਸਤੰਬਰ 2022 ਹੈ ਜਦਕਿ ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਮਿਤੀ 31 ਅਕਤੂਬਰ 2022 ਹੈ।

ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਹੁਕਮ ਦਿੱਤੇ ਕਿ ਦਿਵਿਆਗ ਵਿਦਿਆਰਥੀਆਂ ਦੀ ਪ੍ਰੀਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਰਜਿਸਟ੍ਰੇਸ਼ਨ ਕਰਵਾਈ ਜਾਵੇ।

 

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *