Relief to the government employees of Punjab

Relief to the government employees of Punjab

  • Punjab
  • September 19, 2022
  • No Comment
  • 27

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕਿਹਾ ਹੈ ਪੰਜਾਬ ਸਰਕਾਰ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਪ੍ਰਣਾਲੀ (OId Pension System) ਲਾਗੂ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਸ ਤੇ ਵਿਚਾਰ ਕਰਨ ਲਈ ਮੁੱਖ ਸਕੱਤਰ (Chief Secretary) ਵੀਕੇ ਜੰਜੂਆ ਨੂੰ ਆਦੇਸ਼ ਜਾਰੀ ਕਰ ਦਿੱਤੇ ਹਨ। ਆਮ ਆਦਮੀ ਪਾਰਟੀ (AAP) ਨੇ ਵਿਧਾਨ ਸਭਾ ਚੋਣਾਂ (Punjab Assembly Election) ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਇੱਕ ਟਵੀਟ ‘ਚ ਕਿਹਾ, ਸਾਡੀ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਸ ਦੇ ਲਈ ਮੁੱਖ ਸਕੱਤਰ ਨੂੰ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਸੰਭਾਵਨਾ ਤੇ ਗਤੀਸ਼ੀਲਤਾ ਦਾ ਅਧਿਐਨ ਕਰਨ ਲਈ ਕਿਹਾ ਗਿਆ ਹੈ। ਮਾਨ ਨੇ ਲਿਖਿਆ ਕਿ ਸਾਡੀ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ।

ਮੁੱਖ ਮੰਤਰੀ ਦਾ ਇਹ ਟਵੀਟ ਅਜਿਹੇ ਸਮੇਂ ਆਇਆ ਹੈ ਜਦੋਂ ਦੇਸ਼ ਦੇ ਕਈ ਹਿੱਸਿਆਂ ‘ਚ ਮੁਲਾਜ਼ਮ 2004 ਤਕ ਰਹਿਣ ਵਾਲੀ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕਰ ਰਹੇ ਹਨ। ਪੰਜਾਬ ‘ਚ ਵੀ ਇਹ ਮੰਗ ਉੱਠਦੀ ਰਹੀ ਹੈ। ਇਕ ਪਾਸੇ ਜਿੱਥੇ ਪੰਜਾਬ ਸਰਕਾਰ ਸਿਰ 2.83 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ, ਉਥੇ ਹੀ ਸੂਬੇ ਸਿਰ ਬਿਜਲੀ ਸਬਸਿਡੀ ਦਾ ਬੋਝ ਵਧ ਕੇ  ਹੋ ਗਿਆ ਹੈ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.