ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵਿਰਾਸਤ-ਏ-ਖਾਲਸਾ ਤੇ ਦਾਸਤਾਨ- ਏ-ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਸ਼ੁਰੂਆਤ

ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵਿਰਾਸਤ-ਏ-ਖਾਲਸਾ ਤੇ ਦਾਸਤਾਨ- ਏ-ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਸ਼ੁਰੂਆਤ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ‘ਚ ਸੈਰ ਸਪਾਟੇ ਨੂੰ ਵਧਾਉਣ ਦੇ ਮੰਤਵ ਨਾਲ ਪੰਜਾਬ ਦੇ ਇਤਿਹਾਸ ਤੇ ਵਿਰਾਸਤ ਨੂੰ ਦਰਸਾਉਂਦੀਆਂ ਇਮਾਰਤਾਂ ਤੇ ਅਜਾਇਬ ਘਰਾਂ ਨੂੰ ਵਿਖਾਉਣ ਲਈ ਦੇਸ਼ ਵਿਦੇਸ਼ ਦੇ ਸੈਲਾਨੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਅੱਜ ਚੰਡੀਗੜ੍ਹ ‘ਚ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਇਕ ਵਿਸ਼ੇਸ ਸੈਮੀਨਾਰ ਕਰਵਾਇਆ ਗਿਆ। ਇਸ ‘ਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਵਿਰਾਸਤ-ਏ-ਖਾਲਸਾ ਤੇ ਦਾਸਤਾਨ- ਏ-ਸ਼ਹਾਦਤ ਲਈ ਈ-ਬੁਕਿੰਗ ਸੁਵਿਧਾ ਦੀ ਸ਼ੁਰੂਆਤ ਕੀਤੀ । 

ਸੈਰ ਸਪਾਟਾ ਦਿਵਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੇ ਯਾਤਰਾ ਅਤੇ ਸੱਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸਮਾਜਿਕ-ਸੱਭਿਆਚਾਰ ਨੂੰ ਵਧਾਉਣ, ਰੁਜ਼ਗਾਰ ਪੈਦਾ ਕਰਨ, ਦੇਸ਼ ਦੀ ਆਰਥਿਕਤਾ ਨੂੰ ਚਲਾਉਣ ‘ਚ ਸੈਰ-ਸਪਾਟਾ ਵੱਲੋਂ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਨੂੰ ਦਰਸਾਉਣ ਲਈ ਅੱਜ ਦੇ ਦਿਨ ਨੂੰ ਵਿਸ਼ਵ ਭਰ ‘ਚ ਵਿਆਪਕ ਤੌਰ ‘ਤੇ ਵਿਸ਼ਵ ਸੈਰ-ਸਪਾਟਾ ਦਿਵਸ ਮਨਾਇਆ ਜਾ ਰਿਹਾ ਹੈ। ਮੰਤਰੀ ਨੇ ਕਿਹਾ ਕਿ ਅਨੰਦਪੁਰ ਸਾਹਿਬ ਵਿਖੇ ਸਥਿਤ ਅਜਾਇਬ ਘਰ ਵਿਰਾਸਤ-ਏ-ਖਾਲਸਾ ਪੰਜਾਬ ਦੇ ਇਤਿਹਾਸ ਅਤੇ ਸੱਭਿਆਚਾਰ ਦੇ ਅਮੀਰ ਵਿਰਸੇ ਦੇ ਭੰਡਾਰ ਨੂੰ ਦਰਸਾਉਂਦਾ ਹੈ ਤਾਂ ਜੋ ਸਮੁੱਚੀ ਮਨੁੱਖਤਾ ਲਈ ਮਹਾਨ ਗੁਰੂਆਂ ਦੇ ਸਦੀਵੀ ਸੰਦੇਸ਼ਾਂ ਅਤੇ ਗੁਰੂਆਂ ਦੇ ਦਰਸ਼ਨ ਨਾਲ ਸੈਲਾਨੀਆਂ ਨੂੰ ਪ੍ਰੇਰਿਤ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਵਿਰਾਸਤ-ਏ-ਖਾਲਸਾ ਦੀ ਦੇਸ਼ ‘ਚ ਹੀ ਨਹੀਂ ਬਲਕਿ ਪੂਰੇ ਵਿਸ਼ਵ ‘ਚ ਵੱਖਰੀ ਪਛਾਣ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਚਮਕੌਰ ਸਾਹਿਬ ‘ਚ ਸਥਿਤ ਅਜਾਇਬ ਘਰ “ਦਾਸਤਾਨ-ਏ-ਸ਼ਹਾਦਤ ਥੀਮ ਪਾਰਕ” ਜੋ ਕਿ ਪੰਜਾਬ ਸਿੱਖ ਧਰਮ ਵੱਲੋਂ ਕੀਤੀ ਕੁਰਬਾਨੀਆਂ ਨੂੰ ਦਰਸਾਉਂਦਾ ਹੈ। ਇਸ ਮੌਕੇ ਮੰਤਰੀ ਨੇ ਸੈਰ ਸਪਾਟਾ ਅਤੇ ਸੱਭਿਆਚਾਰਕ ਦੇ ਵਿਭਾਗ ਦੇ ਅਧਿਾਰੀਆਂ ਨੂੰ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਦੇਸ ਵਿਦੇਸ਼ ਦੇ ਸੈਲਾਨੀਆਂ ਨਾਲ ਸਾਂਝਾ ਕਰਨ ਲਈ ਮਾਡਰਨ ਤਕਨੀਕ ਦੀ ਵਰਤੋਂ ‘ਤੇ ਜ਼ੋਰ ਦਿੱਤਾ। ਸੈਮੀਨਾਰ ‘ਚ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਦੇ ਡਾਇਰੈਕਟਰ ਕਰਨੇਸ਼ ਸ਼ਰਮਾ ਤੋਂ ਇਲਾਵਾ ਟੁਰਇਜ਼ਮ ਇੰਡਸਟਰੀ ਨਾਲ ਜੁੜੇ ਪਤਵੰਤੇ ਵਿਸ਼ੇਸ ਤੌਰ ‘ਤੇ ਹਾਜ਼ਰ ਸਨ।

 

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *