ਕਰੰਸੀ ਨੋਟਾਂ ਨੂੰ ਲੈ ਕੇ ਦਿੱਤੇ ਬਿਆਨ ’ਤੇ ਅਕਾਲੀ ਦਲ ਨੇ ਕੇਜਰੀਵਾਲ ’ਤੇ ਕੀਤਾ ਵੱਡਾ ਹਮਲਾ

ਕਰੰਸੀ ਨੋਟਾਂ ਨੂੰ ਲੈ ਕੇ ਦਿੱਤੇ ਬਿਆਨ ’ਤੇ ਅਕਾਲੀ ਦਲ ਨੇ ਕੇਜਰੀਵਾਲ ’ਤੇ ਕੀਤਾ ਵੱਡਾ ਹਮਲਾ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਕਰੰਸੀ ਨੋਟਾਂ ’ਤੇ ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਛਪਵਾਉਣ ਦੀ ਮੰਗ ਕਰ ਕੇ ਭਾਰਤੀ ਸਿਆਸਤ ਦਾ ਫਿਰਕੂਕਰਨ ਕਰਨ ਤੋਂ ਗੁਰੇਜ਼ ਕਰਨ ਅਤੇ ਜ਼ੋਰ ਦੇ ਕੇ ਆਖਿਆ ਕਿ ਅਜਿਹੇ ਗ਼ੈਰ-ਜ਼ਿੰਮੇਵਾਰਾਨਾ ਬਿਆਨ ਦੇਸ਼ ’ਚ ਫ਼ਿਰਕੂ ਸਦਭਾਵਨਾ ਨੂੰ ਸੱਟ ਮਾਰਨਗੇ। ਇਥੇ ਜਾਰੀ ਕੀਤੇ ਇਕ ਬਿਆਨ ’ਚ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਇਕ ਆਈ. ਆਈ. ਟੀ. ਗ੍ਰੈਜੂਏਟ ਇੰਨਾ ਹੇਠਾਂ ਡਿਗ ਗਿਆ ਹੈ ਕਿ ਸਿਆਸੀ ਲਾਹਾ ਲੈਣ ਵਾਸਤੇ ਫ਼ਿਰਕੂ ਮੰਗ ਰੱਖ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਕੋਈ ਵੀ ਪੜ੍ਹਿਆ-ਲਿਖਿਆ ਵਿਅਕਤੀ ਇਹ ਸਮਝਦਾ ਹੈ ਕਿ ਹਿੰਦੂ ਦੇਵੀ-ਦੇਵਤਿਆਂ ਦੀ ਤਸਵੀਰ ਭਾਰਤੀ ਕਰੰਸੀ ’ਤੇ ਛਪਵਾਉਣ ਨਾਲ ਭਾਰਤੀ ਅਰਥਚਾਰੇ ’ਚ ਕੋਈ ਸੁਧਾਰ ਹੋਣ ਵਾਲਾ ਨਹੀਂ ਹੈ।

ਉਨ੍ਹਾਂ ਕਿਹਾ ਕਿ ਕਿਉਂਕਿ ਕੇਜਰੀਵਾਲ ਨੇ ਇਹ ਬਿਆਨ ਦਿੱਤਾ ਹੈ ਇਸ ਤੋਂ ਸਪੱਸ਼ਟ ਹੈ ਕਿ ਉਹ ਸੌੜੇ ਸਿਆਸੀ ਹਿੱਤਾਂ ਵਾਸਤੇ ਦੇਸ਼ ਦਾ ਸਮਾਜਿਕ ਸਰੂਪ ਤਹਿਸ-ਨਹਿਸ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਪੂਜਣਯੋਗ ਹਨ ਤੇ ਇਹ ਪਵਿੱਤਰ ਥਾਵਾਂ ’ਤੇ ਰੱਖੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਇਹ ਮੀਟ ਦੀਆਂ ਦੁਕਾਨਾਂ ਤੇ ਸ਼ਰਾਬ ਦੀਆਂ ਦੁਕਾਨਾਂ ’ਤੇ ਰੱਖੀਆਂ ਗਈਆਂ ਤਾਂ ਇਸ ਨਾਲ ਬੇਚੈਨੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਸਵੀਰਾਂ ਨਾਲ ਦੇਵੀ-ਦੇਵਤਿਆਂ ਦੀ ਅਜਿਹੀਆਂ ਥਾਵਾਂ ’ਤੇ ਬੇਅਦਬੀ ਵੀ ਹੋ ਸਕਦੀ ਹੈ। ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਦਾ ਬਿਆਨ ਦੇਸ਼ ਦੇ ਧਰਮ ਨਿਰਪੱਖ ਸਰੂਪ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਭਾਰਤ ਇਕ ਬਹੁ-ਸੱਭਿਆਚਾਰ ਵਾਲਾ ਤੇ ਬਹੁ-ਭਾਸ਼ਾਈ ਮੁਲਕ ਹੈ ਤੇ ਦੇਸ਼ ਦੇ ਸੰਵਿਧਾਨ ਦਾ ਸਾਰੇ ਧਰਮ ਤੇ ਸੱਭਿਆਚਾਰ ਸਨਮਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ’ਚ ਕਿਸੇ ਨੂੰ ਵੀ ਧਰਮ ਦੇ ਨਾਂ ’ਤੇ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ ਹੈ।

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *