ਚੜੂਨੀ ਦੀ ਸਰਕਾਰ ਨੂੰ ਚੇਤਾਵਨੀ

ਚੜੂਨੀ ਦੀ ਸਰਕਾਰ ਨੂੰ ਚੇਤਾਵਨੀ

ਭਾਰਤੀ ਕਿਸਾਨ ਮੋਰਚਾ (ਚੜੂਨੀ) ਦੇ ਕੌਮੀ ਪ੍ਰਧਾਨ ਗੁਰਨਾਮ ਚੜੂਨੀ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ’ਤੇ ਕੀਤੇ ਗਏ ਕੇਸ ਵਾਪਸ ਨਹੀਂ ਲਏ ਗਏ ਤਾਂ 24 ਨਵੰਬਰ ਨੂੰ ਸੂਬੇ ਭਰ ’ਚ ਰੇਲ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਾਲ ਧੋਖਾ ਕੀਤਾ ਹੈ। ਜਿਹੜੀਆਂ ਮੰਗਾਂ ਨੂੰ ਜਲਦੀ ਮੰਨਣ ਦੀ ਗੱਲ ਕਹੀ ਗਈ ਸੀ, ਉਨ੍ਹਾਂ ਅੰਦੋਲਨ ਖ਼ਤਮ ਹੋਣ ਤੋਂ ਇਕ ਸਾਲ ਬੀਤ ਜਾਣ ਤੋਂ ਬਾਅਦ ਵੀ ਨਹੀਂ ਮੰਨੀਆਂ ਗਈਆਂ ਹਨ। ਚੜੂਨੀ ਸੋਮਵਾਰ ਨੂੰ ਛੋਟੇ ਸਕੱਤਰੇਤ ਕੰਪਲੈਕਸ ’ਚ ਧਰਨਾਰਤ ਜੂਆਂ ਪਿੰਡ ਦੇ ਲੋਕਾਂ ਦਾ ਸਮਰਥਨ ਕਰਨ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਪਿੰਡ ਵਾਸੀ 18 ਦਿਨਾਂ ਤੋਂ ਮਰਨ ਵਰਤ ’ਤੇ ਹਨ ਅਤੇ ਪ੍ਰਸ਼ਾਸਨ ਸੁੱਤਾ ਹੋਇਆ ਹੈ। ਨਕਾਰਾਤਮਕ ਸਰਕਾਰ ਦੀ ਇਸ ਤੋਂ ਵੱਡੀ ਮਿਸਾਲ ਕੀ ਹੋਵੇਗੀ। ਚੜੂਨੀ ਨੇ ਕਿਹਾ ਕਿ ਜਿਸ ਮਕਸਦ ਲਈ ਯੂਨਾਈਟਿਡ ਕਿਸਾਨ ਮੋਰਚਾ ਬਣਾਇਆ ਗਿਆ ਸੀ, ਉਹ ਪੂਰਾ ਨਹੀਂ ਕੀਤਾ ਗਿਆ। ਮੋਰਚੇ ’ਚ ਅਜਿਹੇ ਲੋਕਾਂ ਨੂੰ ਭਰਤੀ ਕਰ ਲਿਆ ਗਿਆ ਸੀ, ਜੋ ਕਿਸਾਨਾਂ ਦੀ ਦੁਰਦਸ਼ਾ ਨੂੰ ਸਮਝਣ ਦੀ ਬਜਾਏ ਆਪਣੀ ਸਿਆਸਤ ਚਮਕਾਉਣ ’ਚ ਲੱਗੇ ਹੋਏ ਸਨ। ਅਜਿਹੇ ’ਚ ਮੋਰਚੇ ਦਾ ਹੁਣ ਕੋਈ ਅਰਥ ਨਹੀਂ ਰਹਿ ਜਾਂਦਾ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ’ਤੇ ਕੇਸ ਕਰ ਕੇ ਉਨ੍ਹਾਂ ਨੂੰ ਜੇਲਾਂ ’ਚ ਡੱਕ ਦਿੱਤਾ ਗਿਆ ਸੀ।

Related post

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3…

 ਰੂਸ ਦੇ ਰਿਆਜਾਨ ਸ਼ਹਿਰ ਕੋਲ ਇਕ ਹਵਾਈ ਅੱਡੇ ਕੋਲ ਈਂਧਨ ਟੈਂਕਰ ’ਚ ਧਮਾਕੇ ਕਾਰਨ ਅੱਗ ਲੱਗਣ ਨਾਲ 3 ਲੋਕਾਂ ਦੀ ਮੌਤ…
ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ, ਭਾਰਤ ਦੇ ਰਾਜਦੂਤ ਤਰਨਜੀਤ ਸੰਧੂ ਨੇ ਕੀਤਾ ਸਨਮਾਨਿਤ

ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ,…

ਗੂਗਲ ਅਤੇ ਅਲਫਾਬੇਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸੁੰਦਰ ਪਿਚਾਈ ਨੂੰ ਭਾਰਤ ਦੇ ਤੀਸਰੇ ਸਭ ਤੋਂ ਵੱਡੇ ਨਾਗਰਿਕ ਸਨਮਾਨ…
ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਬੀਤੇ ਦਿਨੀਂ ਜੀ.ਟੀ. ਰੋਡ ’ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ…

Leave a Reply

Your email address will not be published. Required fields are marked *