ਪੰਜਾਬ ਬੋਰਡ ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ

ਪੰਜਾਬ ਬੋਰਡ ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ

  • Punjab
  • November 9, 2022
  • No Comment
  • 31

 ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਸ਼੍ਰੇਣੀ ਦੀ ਸਤੰਬਰ-2022 ਦੀ ਅਨੁਪੂਰਕ ਪ੍ਰੀਖਿਆ ਅਤੇ ਵਾਧੂ ਵਿਸ਼ੇ ਦੀ ਪ੍ਰੀਖਿਆ ਦੇ ਐਲਾਨੇ ਨਤੀਜੇ ਦੀ ਰੀ-ਚੈਕਿੰਗ ਅਤੇ ਰੀ-ਇਵੈਲੂਏਸ਼ਨ ਲਈ ਸ਼ਡਿਊਲ ਜਾਰੀ ਕੀਤਾ ਗਿਆ ਹੈ। ਸਿੱਖਿਆ ਬੋਰਡ ਦੇ ਕੰਟਰੋਲਰ ਪਰੀਖਿਆਵਾਂ ਜੇ. ਆਰ. ਮਹਿਰੋਕ ਅਨੁਸਾਰ ਦਸਵੀਂ ਸ਼੍ਰੇਣੀ ਸਤੰਬਰ-2022 ਦੀਆਂ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਅਤੇ ਵਾਧੂ ਵਿਸ਼ੇ ਦੀ ਪ੍ਰੀਖਿਆ ਦੇ ਚੁੱਕੇ ਪ੍ਰੀਖਿਆਰਥੀ ਜੇਕਰ ਰੀ-ਚੈਕਿੰਗ/ਰੀ-ਇਵੈਲੂਏਸ਼ਨ ਕਰਵਾਉਣਾ ਚਾਹੁੰਦੇ ਹੋਣ ਤਾਂ ਉਹ ਇਸ ਮੰਤਵ ਲਈ 10 ਨਵੰਬਰ ਤੋਂ 24 ਨਵੰਬਰ, 2022 ਤੱਕ ਆਨਲਾਈਨ ਫ਼ਾਰਮ ਅਤੇ ਫ਼ੀਸ ਜਮ੍ਹਾਂ ਕਰਵਾ ਸਕਦੇ ਹਨ।

ਕੰਟਰੋਲਰ ਪ੍ਰੀਖਿਆਵਾਂ ਜੇ. ਆਰ. ਮਹਿਰੋਕ ਵੱਲੋਂ ਇਹ ਹਦਾਇਤ ਵੀ ਕੀਤੀ ਗਈ ਕਿ ਸਬੰਧਿਤ ਪ੍ਰੀਖਿਆਰਥੀ ਰੀ-ਚੈਕਿੰਗ ਜਾਂ ਰੀ-ਇਵੈਲੂਏਸ਼ਨ ਲਈ ਆਨਲਾਈਨ ਫ਼ਾਰਮ ਅਤੇ ਫ਼ੀਸ ਭਰਨ ਉਪਰੰਤ ਇਸ ਦਾ ਪ੍ਰਿੰਟ ਆਪਣੇ ਕੋਲ ਰੱਖਣ। ਇਸ ਦੀ ਹਾਰਡ ਕਾਪੀ ਦਫ਼ਤਰ ਵਿਖੇ ਜਮ੍ਹਾਂ ਨਾ ਕਰਵਾਈ ਜਾਵੇ। ਰੀ-ਚੈਕਿੰਗ ਅਤੇ ਰੀ-ਇਵੈਲੂਏਸ਼ਨ ਸਬੰਧੀ ਸੰਪੂਰਨ ਜਾਣਕਾਰੀ ਅਤੇ ਹਦਾਇਤਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਉਪੱਲਬਧ ਹਨ।

Related post

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3…

 ਰੂਸ ਦੇ ਰਿਆਜਾਨ ਸ਼ਹਿਰ ਕੋਲ ਇਕ ਹਵਾਈ ਅੱਡੇ ਕੋਲ ਈਂਧਨ ਟੈਂਕਰ ’ਚ ਧਮਾਕੇ ਕਾਰਨ ਅੱਗ ਲੱਗਣ ਨਾਲ 3 ਲੋਕਾਂ ਦੀ ਮੌਤ…
ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ, ਭਾਰਤ ਦੇ ਰਾਜਦੂਤ ਤਰਨਜੀਤ ਸੰਧੂ ਨੇ ਕੀਤਾ ਸਨਮਾਨਿਤ

ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ,…

ਗੂਗਲ ਅਤੇ ਅਲਫਾਬੇਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸੁੰਦਰ ਪਿਚਾਈ ਨੂੰ ਭਾਰਤ ਦੇ ਤੀਸਰੇ ਸਭ ਤੋਂ ਵੱਡੇ ਨਾਗਰਿਕ ਸਨਮਾਨ…
ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਬੀਤੇ ਦਿਨੀਂ ਜੀ.ਟੀ. ਰੋਡ ’ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ…

Leave a Reply

Your email address will not be published. Required fields are marked *