ਹਰਭਜਨ ਸਿੰਘ ਤੇ ਅਨਮੋਲ ਗਗਨ ਨੂੰ ‘ਆਪ’ ਨੇ ਸੌਂਪੀ ਵੱਡੀ ਜ਼ਿੰਮੇਵਾਰੀ

ਹਰਭਜਨ ਸਿੰਘ ਤੇ ਅਨਮੋਲ ਗਗਨ ਨੂੰ ‘ਆਪ’ ਨੇ ਸੌਂਪੀ ਵੱਡੀ ਜ਼ਿੰਮੇਵਾਰੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਤੇ ਰਾਜ ਸਭਾ ਮੈਂਬਰ ਅਤੇ ਕ੍ਰਿਕਟਰ ਹਰਭਜਨ ਸਿੰਘ ਸਮੇਤ 20 ਲੋਕਾਂ ਦੇ ਨਾਂ ਆਮ ਆਦਮੀ ਪਾਰਟੀ ਨੇ ਗੁਜਰਾਤ ਵਿਧਾਨ ਸਭਾ ਚੋਣਾਂ ‘ਚ ‘ਸਟਾਰ ਪ੍ਰਚਾਰਕਾਂ’ ਵਜੋਂ ਸ਼ਾਮਲ ਕੀਤੇ ਹਨ। ਆਮ ਆਦਮੀ ਪਾਰਟੀ (ਆਪ) ਨੇ ਇਨ੍ਹਾਂ 20 ਲੋਕਾਂ ਦੇ ਨਾਵਾਂ ਦੇ ਸੂਚੀ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੇ ਰੂਪ ਵਿਚ ਚੋਣ ਕਮਿਸ਼ਨ ਨੂੰ ਸੌਂਪੀ ਹੈ।

ਮੰਗਲਵਾਰ ਰਾਤ ਮੀਡੀਆ ‘ਚ ਜਾਰੀ ਕੀਤੀ ਗਈ ਇਸ ਸੂਚੀ ‘ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਰਾਘਵ ਚੱਢਾ ਅਤੇ ਗੁਜਰਾਤ ‘ਚ ਮੁੱਖ ਮੰਤਰੀ ਅਹੁਦੇ ਲਈ ਪਾਰਟੀ ਦਾ ਚਿਹਰਾ ਈਸ਼ੂਦਾਨ ਗੜਵੀ ਵੀ ਸ਼ਾਮਲ ਹੈ। ‘ਆਪ’ ਦੀ ਮਹਿਲਾ ਆਗੂ ਤੇ ਪੰਜਾਬ ਦੀ ਵਿਧਾਇਕਾ ਬਲਜਿੰਦਰ ਕੌਰ, ਗਾਇਕ ਤੇ ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਤੇ ਕੌਮੀ ਕੌਂਸਲ ਮੈਂਬਰ ਰਾਕੇਸ਼ ਹੀਰਾਪਾਰਾ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ‘ਚ ਸ਼ਾਮਲ ਹਨ। 

Related post

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3…

 ਰੂਸ ਦੇ ਰਿਆਜਾਨ ਸ਼ਹਿਰ ਕੋਲ ਇਕ ਹਵਾਈ ਅੱਡੇ ਕੋਲ ਈਂਧਨ ਟੈਂਕਰ ’ਚ ਧਮਾਕੇ ਕਾਰਨ ਅੱਗ ਲੱਗਣ ਨਾਲ 3 ਲੋਕਾਂ ਦੀ ਮੌਤ…
ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ, ਭਾਰਤ ਦੇ ਰਾਜਦੂਤ ਤਰਨਜੀਤ ਸੰਧੂ ਨੇ ਕੀਤਾ ਸਨਮਾਨਿਤ

ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ,…

ਗੂਗਲ ਅਤੇ ਅਲਫਾਬੇਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸੁੰਦਰ ਪਿਚਾਈ ਨੂੰ ਭਾਰਤ ਦੇ ਤੀਸਰੇ ਸਭ ਤੋਂ ਵੱਡੇ ਨਾਗਰਿਕ ਸਨਮਾਨ…
ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਬੀਤੇ ਦਿਨੀਂ ਜੀ.ਟੀ. ਰੋਡ ’ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ…

Leave a Reply

Your email address will not be published. Required fields are marked *