ਡੇਰਾ ਪ੍ਰੇਮੀ ਦੇ ਕਤਲ ਮਗਰੋਂ ਭਖੀ ਸਿਆਸਤ

ਡੇਰਾ ਪ੍ਰੇਮੀ ਦੇ ਕਤਲ ਮਗਰੋਂ ਭਖੀ ਸਿਆਸਤ

  • Punjab
  • November 10, 2022
  • No Comment
  • 24

ਕੋਟਕਪੂਰਾ ਵਿਖੇ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਬਰਗਾੜੀ ਬੇਅਦਬੀ ਦੇ ਦੋਸ਼ੀ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਮਾਮਲੇ ’ਚ ਸਿਆਸਤ ਭਖਣੀ ਸ਼ੁਰੂ ਹੋ ਗਈ ਹੈ। ਪ੍ਰਦੀਪ ਦੇ ਕਤਲ ਮਗਰੋਂ ਵਿਰੋਧੀਆਂ ’ਤੇ ਨਿਸ਼ਾਨੇ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਆ ਗਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤੰਜ ਕੱਸਦੇ ਹੋਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ’ਚ ਕਤਲ ਵਰਗੀਆਂ ਵਾਰਦਾਤਾਂ ਨੂੰ ਰੋਕਣ ’ਚ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ।

ਉਨ੍ਹਾਂ ਕਿਹਾ ਕਿ ਰੋਜ਼ਾਨਾ ਪੰਜਾਬ ’ਚ ਕਤਲ ਵਰਗੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਪੰਜਾਬ ਪੂਰੀ ਤਰ੍ਹਾਂ ਅਰਾਜਕਤਾ ਵੱਲ ਵੱਧ ਰਿਹਾ ਹੈ। ਉਨ੍ਹਾਂ ਮਾਨ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਸ ਤੋਂ ਪਹਿਲਾਂ ਅਸੀਂ 80 ਦੇ ਦਹਾਕੇ ਦੇ ਕਾਲੇ ਯੁਗ ਵੱਲ ਵਧੀਏ, ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਧਿਆਨ ਦੇਣਾ ਸ਼ੁਰੂ ਕਰਨ। 

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *