ਪੰਜਾਬ ਸਰਕਾਰ ਬਾਰੇ ਕਹੀ ਇਹ ਗੱਲ

ਪੰਜਾਬ ਸਰਕਾਰ ਬਾਰੇ ਕਹੀ ਇਹ ਗੱਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮਰਨ ਵਰਤ ‘ਤੇ ਬੈਠੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨਾਲ ਫੋਨ ‘ਤੇ ਗੱਲਬਾਤ ਕੀਤੀ। ਬਾਦਲ ਨੇ ਕਿਸਾਨ ਆਗੂ ਡੱਲੇਵਾਲ ਦਾ ਹਾਲ-ਚਾਲ ਜਾਣਿਆ ਤੇ ਉਨ੍ਹਾਂ ਨੂੰ ਸੰਘਰਸ਼ ‘ਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਚੋਣਾਂ ਦੌਰਾਨ ਅਨੇਕਾਂ ਵਾਅਦੇ ਕੀਤੇ ਸਨ, ਜਿਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਹਰ ਵਰਗ ਦੇ ਲੋਕ ਧਰਨੇ ਲਾਉਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਤੇ ਕਿਸਾਨ ਭਾਈਚਾਰੇ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ (ਏਕਤਾ-ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਪੰਜ ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹੋਏ ਹਨ।

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *