ਪੈਰਾ-ਓਲੰਪੀਅਨਜ਼ ਨਾਲ ਰਵੱਈਏ ਨੂੰ ਲੈ ਕੇ ਅਕਾਲੀ ਦਲ ਨੇ ਘੇਰੇ CM ਮਾਨ

ਪੈਰਾ-ਓਲੰਪੀਅਨਜ਼ ਨਾਲ ਰਵੱਈਏ ਨੂੰ ਲੈ ਕੇ ਅਕਾਲੀ ਦਲ ਨੇ ਘੇਰੇ CM ਮਾਨ

  • Punjab
  • November 29, 2022
  • No Comment
  • 36

 ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਮਿਲਣ ਆਏ ਪੈਰਾ-ਓਲੰਪੀਅਨਜ਼ ਨਾਲ ਧੱਕੇਸ਼ਾਹੀ ਅਤੇ ਬਦਸਲੂਕੀ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਇਹ ਪੈਰਾ-ਓਲੰਪੀਅਨਜ਼ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕਰਨ ਵਾਸਤੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਾ ਚਾਹੁੰਦੇ ਸਨ। ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪੈਰਾ-ਓਲੰਪੀਅਨਜ਼ ਲਈ ਖੇਡ ਨੀਤੀ ਲਿਆਉਣ ਵਿਚ ਫੇਲ੍ਹ ਹੋਏ ਹਨ ਤੇ ਕੀਤੇ ਵਾਅਦੇ ਮੁਤਾਬਕ ਇਨ੍ਹਾਂ ਨੂੰ ਨੌਕਰੀਆਂ ਵੀ ਨਹੀਂ ਦੇ ਸਕੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਢੀਠ ਰਵੱਈਏ ਕਾਰਨ ਇਹ ਖਿਡਾਰੀ ਆਪਣੇ ਮੈਡਲ ਸੜਕਾਂ ’ਤੇ ਸੁੱਟਣ ਲਈ ਮਜਬੂਰ ਹੋਏ ਹਨ।

ਡਾ. ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਦੀ ਪੈਰਾ-ਓਲੰਪੀਅਨਜ਼ ਪ੍ਰਤੀ ਸੰਜੀਦਗੀ ਇਸ ਗੱਲ ਤੋਂ ਵੀ ਜ਼ਾਹਿਰ ਹੁੰਦੀ ਹੈ ਕਿ ਸੂਬਾਈ ਪੈਰਾ ਗੇਮਜ਼ ਤੈਅ ਪ੍ਰੋਗਰਾਮ ਅਨੁਸਾਰ ਨਹੀਂ ਹੋ ਸਕੀਆਂ। ਉਨ੍ਹਾਂ ਕਿਹਾ ਕਿ ਹੁਣ ਵੀ ਖਿਡਾਰੀ ਇਸ ਕਰ ਕੇ ਚੰਡੀਗੜ੍ਹ ਆਏ ਸਨ ਕਿਉਂਕਿ ‘ਆਪ’ ਸਰਕਾਰ ਨੇ ਉਨ੍ਹਾਂ ਨੂੰ ਸਮਾਂ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਬਜਾਏ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨ ਤੇ ਉਨ੍ਹਾਂ ਨੂੰ ਹੱਲ ਕਰਨ ਦੇ ਆਮ ਆਦਮੀ ਪਾਰਟੀ ਸਰਕਾਰ ਨੇ ਧੱਕੇਸ਼ਾਹੀ ਨਾਲ ਉਨ੍ਹਾਂ ਦੀਆਂ ਮੰਗਾਂ ਕੁਚਲਣ ਦਾ ਯਤਨ ਕੀਤਾ ਹੈ। ਉਨ੍ਹਾਂ ਨੇ ਪੈਰਾ-ਓਲੰਪੀਅਨਜ਼ ਨੂੰ ਪੂਰੀ ਹਮਾਇਤ ਦਾ ਭਰੋਸਾ ਦੁਆਉਂਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਕਾਲੀ ਦਲ ਉਨ੍ਹਾਂ ਦਾ ਮਾਮਲਾ ਜਬਰੀ ਚੁੱਕੇਗਾ ਅਤੇ ਉਨ੍ਹਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਏਗਾ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *