ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਝਟਕਾ

ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਝਟਕਾ

ਆਮਦਨ ਤੋਂ ਜ਼ਿਆਦਾ ਜਾਇਦਾਦ ਰੱਖਣ ਦੇ ਮਾਮਲੇ ‘ਚ ਦੋਸ਼ੀ ਪੰਜਾਬ ਦੇ ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਰੈਗੂਲਰ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਕੋਈ ਰਾਹਤ ਨਹੀਂ ਦਿੱਤੀ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।

ਅਦਾਲਤ ਨੇ ਪੰਜਾਬ ਸਰਕਾਰ ਤੋਂ 12 ਦਸੰਬਰ ਤੱਕ ਇਸ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ ਹੈ। ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਵਿਜੀਲੈਂਸ ਦੇ ਏ. ਆਈ. ਜੀ. ਨੂੰ ਰਿਸ਼ਵਤ ਦੇਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ।ਉਨ੍ਹਾਂ ਨੇ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ‘ਚ ਜਾਂਚ ਤੋਂ ਆਪਣਾ ਨਾਂ ਹਟਾਉਣ ਲਈ ਵਿਜੀਲੈਂਸ ਦੇ ਏ. ਆਈ. ਜੀ. ਨੂੰ ਇਕ ਕਰੋੜ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਸੀ। ਸਾਬਕਾ ਮੰਤਰੀ 50 ਲੱਖ ਐਡਵਾਂਸ ਦੇਣ ਚੰਡੀਗੜ੍ਹ ਪਹੁੰਚੇ ਸਨ। ਇਸ ਦੌਰਾਨ ਵਿਜੀਲੈਂਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *