ਲਗਾਤਾਰ ਤੀਜਾ ਸਾਲ ਜਦੋਂ ਜਨਵਰੀ ’ਚ 11 ਡਿਗਰੀ ਤੱਕ ਪੁੱਜਿਆ ਤਾਪਮਾਨ

ਲਗਾਤਾਰ ਤੀਜਾ ਸਾਲ ਜਦੋਂ ਜਨਵਰੀ ’ਚ 11 ਡਿਗਰੀ ਤੱਕ ਪੁੱਜਿਆ ਤਾਪਮਾਨ

  • Punjab
  • January 5, 2023
  • No Comment
  • 31

 ਵੱਧ ਤੋਂ ਵੱਧ ਤਾਪਮਾਨ ’ਚ ਲਗਾਤਾਰ ਦੂਜੇ ਦਿਨ ਗਿਰਾਵਟ ਦਰਜ ਕੀਤੀ ਗਈ। 8.8 ਡਿਗਰੀ ਦੀ ਗਿਰਾਵਟ ਨਾਲ ਬੁੱਧਵਾਰ ਨੂੰ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ 11.9 ਦਰਜ ਹੋਇਆ। ਮੰਗਲਵਾਰ ਦੀ ਰਾਤ ਤਿੰਨ ਦਿਨਾਂ ’ਚ ਸਭ ਤੋਂ ਠੰਢੀ ਰਾਤ ਰਹੀ। ਘੱਟੋ-ਘੱਟ ਤਾਪਮਾਨ ਵੀ 6.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਹੁਣ ਤੱਕ ਦਾ ਸਭ ਤੋਂ ਘੱਟ ਤਾਪਮਾਨ ਹੈ। ਇਹ ਲਗਾਤਾਰ ਤੀਜਾ ਸਾਲ ਹੈ ਜਦੋਂ ਜਨਵਰੀ ਵਿਚ ਵੱਧ ਤੋਂ ਵੱਧ ਤਾਪਮਾਨ 11 ਡਿਗਰੀ ਤੱਕ ਪਹੁੰਚ ਗਿਆ ਹੈ। ਇਸ ਤੋਂ ਪਹਿਲਾਂ ਸਾਲ 2022 ’ਚ 11 ਅਤੇ 2021 ’ਚ 11.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਸਾਲ 2020 ’ਚ ਜਨਵਰੀ ਦਾ ਸਭ ਤੋਂ ਘੱਟ ਵੱਧ ਤੋਂ ਵੱਧ ਤਾਪਮਾਨ 12.6 ਡਿਗਰੀ ’ਤੇ ਪਹੁੰਚ ਗਿਆ। ਬੁੱਧਵਾਰ ਨੂੰ ਲਗਾਤਾਰ ਦੂਜਾ ਦਿਨ ਸੀ ਜਦੋਂ ਸ਼ਹਿਰ ’ਚ ਸਭ ਤੋਂ ਠੰਢਾ ਦਿਨ ਦਰਜ ਕੀਤਾ ਗਿਆ।

ਮੌਸਮ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਅਨੁਸਾਰ ਮੌਜੂਦਾ ਸਥਿਤੀ ਕਾਰਣ ਦਿਨ ਦਾ ਪਾਰਾ ਡਿੱਗ ਰਿਹਾ ਹੈ। ਅਗਲੇ ਦੋ ਦਿਨਾਂ ਤੱਕ ਪਾਰਾ ਹੋਰ ਹੇਠਾਂ ਜਾ ਸਕਦਾ ਹੈ। ਰਾਤ ਦੇ ਪਾਰਾ ਵਿਚ ਬਹੁਤੀ ਕਮੀ ਨਹੀਂ ਆਵੇਗੀ। ਬੁੱਧਵਾਰ ਸਵੇਰ ਤੋਂ ਹੀ ਧੁੰਦ ਛਾਈ ਹੋਈ ਸੀ। ਦੁਪਹਿਰ ਤੱਕ ਥੋੜ੍ਹੀ ਦੇਰ ਲਈ ਹਲਕੀ ਧੁੱਪ ਜ਼ਰੂਰ ਨਿਕਲੀ ਪਰ ਠੰਢ ਤੋਂ ਕੋਈ ਰਾਹਤ ਨਹੀਂ ਮਿਲੀ। ਵਿਭਾਗ ਨੇ ਸਵੇਰੇ 5:30 ਵਜੇ 20 ਮੀਟਰ ਤੋਂ ਘੱਟ ਵਿਜ਼ੀਬਿਲਟੀ ਦਰਜ ਕੀਤੀ ਹੈ। ਇਸ ਸਮੇਂ ਸ਼ਹਿਰ ਵਿਚ 4 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਸ਼ੀਤ ਲਹਿਰ ਚੱਲ ਰਹੀ ਹੈ, ਜਿਸ ਕਾਰਣ ਠੰਢ ਦਾ ਅਹਿਸਾਸ ਵਧ ਰਿਹਾ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਹਰਿਆਣਾ ’ਚ ਮੌਸਮ ਖੁਸ਼ਕ ਰਿਹਾ। ਪੰਜਾਬ ਅਤੇ ਹਰਿਆਣਾ ’ਚ ਕੁਝ ਥਾਵਾਂ ’ਤੇ ਸੰਘਣੀ ਧੁੰਦ ਦੇਖਣ ਨੂੰ ਮਿਲੀ। ਪੰਜਾਬ ਅਤੇ ਹਰਿਆਣਾ ਦੀਆਂ ਵੱਖ-ਵੱਖ ਥਾਵਾਂ ’ਤੇ ਸ਼ੀਤ ਲਹਿਰ ਦੇ ਹਾਲਾਤ ਦੇਖੇ ਗਏ। ਪੰਜਾਬ ਦੇ ਗੁਰਦਾਸਪੁਰ ’ਚ ਸਭ ਤੋਂ ਘੱਟ ਤਾਪਮਾਨ 2.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਹਰਿਆਣਾ ਦੇ ਨਾਰਨੌਲ ਵਿਚ 3.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *