ਸਿਰਸਾ ਖ਼ਿਲਾਫ਼ ਹੇਠਲੀ ਅਦਾਲਤ ਦੀ ਕਾਰਵਾਈ ‘ਤੇ ਦਿੱਲੀ ਹਾਈ ਕੋਰਟ ਦੀ ਰੋਕ

ਸਿਰਸਾ ਖ਼ਿਲਾਫ਼ ਹੇਠਲੀ ਅਦਾਲਤ ਦੀ ਕਾਰਵਾਈ ‘ਤੇ ਦਿੱਲੀ ਹਾਈ ਕੋਰਟ ਦੀ ਰੋਕ

  • Punjab
  • January 5, 2023
  • No Comment
  • 23

ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਭਾਜਪਾ ਨੇਤਾ ਹੰਸ ਰਾਜ ਹੰਸ ਅਤੇ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਦਾਇਰ ਮਾਣਹਾਨੀ ਦੇ ਇਕ ਮਾਮਲੇ ‘ਚ ਹੇਠਲੀ ਅਦਾਲਤ ‘ਚ ਜਾਰੀ ਕਾਰਵਾਈ ‘ਤੇ ਵੀਰਵਾਰ ਨੂੰ ਰੋਕ ਲਗਾ ਦਿੱਤੀ। ਸਿਸੋਦੀਆ ਨੇ ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਣ ਲਈ ਲੋਕ ਸਭਾ ਮੈਂਬਰ ਹੰਸ ਅਤੇ ਵਿਧਾਇਕ ਸਿਰਸਾ ਸਮੇਤ 6 ਲੋਕਾਂ ਖ਼ਿਲਾਫ਼ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਹੰਸ ਅਤੇ ਸਿਰਸਾ ਨੇ ਆਪਣੇ ਖ਼ਿਲਾਫ਼ ਦਾਇਰ ਮਾਣਹਾਨੀ ਮਾਮਲੇ ਨੂੰ ਰੱਦ ਕਰਨ ਲਈ ਪਟੀਸ਼ਨ ਦਿੱਤੀ ਸੀ, ਜੋ ਪਿਛਲੇ ਸਾਲ 23 ਦਸੰਬਰ ਨੂੰ ਹੇਠਲੀ ਅਦਾਲਤ ਨੇ ਖਾਰਜ ਕਰ ਦਿੱਤੀ ਸੀ। ਇਸ ਦੇ ਵਿਰੋਧ ‘ਚ ਦੋਹਾਂ ਨੇਤਾਵਾਂ ਨੇ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ ਸੀ। ਅੱਜ ਜੱਜ ਦਿਨੇਸ਼ ਕੁਮਾਰ ਸ਼ਰਮਾ ਨੇ ਹੰਸ ਅਤੇ ਸਿਰਸਾ ਵਲੋਂ ਉਨ੍ਹਾਂ ਖ਼ਿਲਾਫ਼ ਦਰਜ ਮਾਣਹਾਨੀ ਮਾਮਾਲ ਰੱਦ ਕਰਨ ਲਈ ਦਾਇਰ ਪਟੀਸ਼ਨਾਂ ਨੂੰ ਖਾਰਜ ਕਰਨ ਦੇ ਹੇਠਲੀ ਅਦਾਲਤ ਦੇ ਪਿਛਲੇ ਸਾਲ 23 ਦਸੰਬਰ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀਆਂ (ਹੰਸ ਅਤੇ ਸਿਰਸਾ ਦੀਆਂ) ਪਟੀਸ਼ਨਾਂ ‘ਤੇ ਸਿਸੋਦੀਆ ਨੂੰ ਨੋਟਿਸ ਜਾਰੀ ਕਰ ਕੇ ਉਨ੍ਹਾਂ ਤੋਂ ਜਵਾਬ ਮੰਗਿਆ। 

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *