ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਹੜਤਾਲ

ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਹੜਤਾਲ

ਪੰਜਾਬ ‘ਚ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੂੰ ਨੌਕਰੀ ‘ਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਹੜਤਾਲ ਕਰਨਾ ਮਹਿੰਗਾ ਪੈ ਸਕਦਾ ਹੈ। ਅਜਿਹਾ ਕਰਨ ‘ਤੇ ਉਨ੍ਹਾਂ ਨੂੰ ਤੁਰੰਤ ਡਿਪੂਆਂ ਦੇ ਡਿਊਟੀ ਸੈਕਸ਼ਨ ਤੋਂ ਹਟਾ ਕੇ ਰੈਗੂਲਰ ਮੁਲਾਜ਼ਮਾਂ ਨੂੰ ਤਾਇਨਾਤ ਕਰ ਦਿੱਤਾ ਜਾਵੇਗਾ। ਇਹ ਹੁਕਮ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸੂਬੇ ਦੇ ਸਾਰੇ ਪੰਜਾਬ ਰੋਡਵੇਜ਼ ਅਤੇ ਪਨਬੱਸ ਡਿਪੂਆਂ ਦੇ ਮੈਨੇਜਰਾਂ ਅਤੇ ਜਨਰਲ ਮੈਨੇਜਰਾਂ ਨੂੰ ਭੇਜੀ ਚਿੱਠੀ ‘ਚ ਦਿੱਤੇ ਗਏ ਹਨ।

ਚਿੱਠੀ ‘ਚ ਲਿਖਿਆ ਗਿਆ ਹੈ ਕਿ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਸਾਰੇ ਡਿਪੂਆਂ ‘ਚ ਆਊਟਸੋਰਸ ਅਤੇ ਠੇਕੇ ਦੇ ਆਧਾਰ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਵੱਲੋਂ ਲੰਬੇ ਸਮੇਂ ਤੋਂ ਲਗਾਤਾਰ ਹਰ ਮਹੀਨੇ ਡਿਪੂ ਬੰਦ ਕਰਨ, ਮੁਕੰਮਲ ਹੜਤਾਲ ਕਰਨ ਸਬੰਧੀ ਨੋਟਿਸ ਦਿੱਤੇ ਜਾਂਦੇ ਰਹਿੰਦੇ ਹਨ। ਇਸ ਨੂੰ ਧਿਆਨ ‘ਚ ਰੱਖਦੇ ਹੋਏ ਵਿਭਾਗ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਹੁਣ ਜੇਕਰ ਕੋਈ ਵੀ ਆਊਟਸੋਰਸ ਜਾਂ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਹੜਤਾਲ ‘ਤੇ ਜਾਣ ਲਈ ਨੋਟਿਸ ਦਿੱਤਾ ਜਾਵੇ ਤਾਂ ਤੁਰੰਤ ਉਸੇ ਦਿਨ ਡਿਊਟੀ ਸੈਕਸ਼ਨ ‘ਚ ਤਾਇਨਾਤ ਆਊਟਸੋਰਸ ਅਤੇ ਠੇਕਾ ਮੁਲਾਜ਼ਮਾਂ ਨੂੰ ਬਦਲ ਕੇ ਉਨ੍ਹਾਂ ਦੀ ਥਾਂ ‘ਤੇ ਰੈਗੂਲਰ ਮੁਲਾਜ਼ਮਾਂ ਨੂੰ ਡਿਪੂ ਸੈਕਸ਼ਨ ‘ਚ ਤਾਇਨਾਤ ਕਰ ਦਿੱਤਾ ਜਾਵੇ।ਦੱਸਣਯੋਗ ਹੈ ਕਿ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮ ਲੰਬੇ ਸਮੇਂ ਤੋਂ ਨੌਕਰੀ ‘ਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਚੱਕਾ ਜਾਮ ਹੜਤਾਲ ਕਰਦੇ ਰਹੇ ਹਨ। ਕੱਚੇ ਮੁਲਾਜ਼ਮਾਂ ਦੀ ਯੂਨੀਅਨ ਨਾਲ ਬੈਠਕ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਸਕੱਤਰ ਨੂੰ ਮਾਮਲਾ ਸੁਲਝਾਉਣ ਦੇ ਨਿਰਦੇਸ਼ ਦਿੱਤੇ ਸਨ, ਜਿਸ ਤੋਂ ਬਾਅਦ ਇਹ ਹੁਕਮ ਜਾਰੀ ਕੀਤੇ ਗਏ ਹਨ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *