ਪੰਜਾਬ ਸਰਕਾਰ ਦੀ ਕਿਲੋਮੀਟਰ ਸਕੀਮ ਹੋਈ ਫੇਲ੍ਹ,

ਪੰਜਾਬ ਸਰਕਾਰ ਦੀ ਕਿਲੋਮੀਟਰ ਸਕੀਮ ਹੋਈ ਫੇਲ੍ਹ,

  • Punjab
  • January 9, 2023
  • No Comment
  • 26

 ਪੰਜਾਬ ਸਰਕਾਰ ਵੱਲੋਂ ਕਿਲੋਮੀਟਰ ਸਕੀਮ ਤਹਿਤ ਸੂਬੇ ‘ਚ 200 ਤੋਂ ਵੱਧ ਨਵੀਆਂ ਬੱਸਾਂ ਚਲਾਉਣ ਦੀ ਯੋਜਨਾ ਫੇਲ੍ਹ ਹੋ ਗਈ ਹੈ। ਬੱਸਾਂ ਚਲਾਉਣ ਲਈ ਸਿਰਫ 2 ਟਰਾਂਸਪੋਰਟਰਾਂ ਨੇ ਹੀ ਦਿਲਚਸਪੀ ਦਿਖਾਈ ਹੈ, ਹਾਲਾਂਕਿ ਸਰਕਾਰ ਨੇ ਇਸ ਲਈ 2 ਵਾਰ ਟੈਂਡਰ ਜਾਰੀ ਕੀਤੇ ਹਨ। ਸੂਬੇ ‘ਚ ਚੱਲਣ ਵਾਲੀ ਸਰਕਾਰੀ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀ. ਆਰ. ਟੀ. ਸੀ.) ਨੇ ਕਿਲੋਮੀਟਰ ਸਕੀਮ ਤਹਿਤ 219 ਰੂਟਾਂ ‘ਤੇ ਬੱਸਾਂ ਚਲਾਉਣ ਦਾ ਫ਼ੈਸਲਾ ਕੀਤਾ ਸੀ ਅਤੇ ਇਸ ਦੇ ਟੈਂਡਰ ਸ਼ੁਰੂ ‘ਚ ਬੀਤੇ ਜੁਲਾਈ ਮਹੀਨੇ ਜਾਰੀ ਕੀਤੇ ਗਏ ਸਨ। ਹਾਲਾਂਕਿ ਬੱਸਾਂ ਨੂੰ ਚਲਾਉਣ ‘ਚ ਸਿਰਫ 2 ਆਪਰੇਟਰਾਂ ਨੇ ਦਿਲਚਸਪੀ ਦਿਖਾਈ। ਨਤੀਜੇ ਵਜੋਂ 217 ਬੱਸਾਂ ਚਲਾਉਣ ਦਾ ਟੈਂਡਰ ਪਿਛਲੇ ਸਾਲ ਸਤੰਬਰ ‘ਚ ਫਿਰ ਤੋਂ ਜਾਰੀ ਕੀਤਾ ਗਿਆ ਸੀ, ਜਿਸ ਨੂੰ ਲੈਣ ਵਾਲਾ ਕੋਈ ਨਹੀਂ ਸੀ।

ਇਹ ਦੇਖਿਆ ਗਿਆ ਹੈ ਕਿ ਔਰਤਾਂ ਦੇ ਬੱਸਾਂ ‘ਚ ਮੁਫ਼ਤ ਸਫ਼ਰ ਕਾਰਨ ਜਨਤਕ ਆਵਾਜਾਈ ਆਰਥਿਕ ਤੌਰ ‘ਤੇ ਅਸਮਰੱਥ ਹੋ ਗਈ ਹੈ। ਪਿਛਲੀ ਕਾਂਗਰਸ ਸਰਕਾਰ ਵੱਲੋਂ ਔਰਤਾਂ ਨੂੰ ਸਰਕਾਰੀ ਬੱਸਾਂ ‘ਚ ਮੁਫ਼ਤ ਸਫ਼ਰ ਦੀ ਸਹੂਲਤ ਸ਼ੁਰੂ ਕੀਤੀ ਗਈ ਸੀ। ਇਹ ਹੀ ਇਸ ਸਕੀਮ ਦੇ ਫੇਲ੍ਹ ਹੋਣ ਦਾ ਇਕ ਮੁੱਖ ਕਾਰਨ ਹੈ। ਇਸ ਬਾਰੇ ਪੰਜਾਬ ਮੋਟਰ ਯੂਨੀਅਨ ਦੇ ਸਕੱਤਰ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਇਕ ਵਿਅਕਤੀ ਬੱਸ ਖ਼ਰੀਦਣ ਅਤੇ ਲੀਜ਼ ‘ਤੇ ਦੇਣ ਲਈ ਲਗਭਗ 30 ਲੱਖ ਰੁਪਏ ਖ਼ਰਚ ਕਰੇਗਾ ਅਤੇ ਜੇਕਰ ਉਸ ਨੂੰ ਕੋਈ ਰਿਟਰਨ ਹੀ ਨਹੀਂ ਮਿਲੇਗੀ ਤਾਂ ਫਿਰ ਉਹ ਇਸ ਨੂੰ ਕਿਉਂ ਚੁਣੇਗਾ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *