
ਪੰਜਾਬ ਦੇ ਨਵੇਂ ਨਿਯੁਕਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੰਭਾਲਿਆ ਅਹੁਦਾ
- PoliticsPunjab
- January 10, 2023
- No Comment
- 281
ਪੰਜਾਬ ਦੇ ਸਿਹਤ ਮੰਤਰੀ ਦਾ ਅਹੁਦਾ ਡਾ. ਬਲਬੀਰ ਸਿੰਘ ਵੱਲੋਂ ਸੰਭਾਲ ਲਿਆ ਗਿਆ ਹੈ। ਡਾ. ਬਲਬੀਰ ਸਿੰਘ ਦੇ ਅਹੁਦਾ ਸੰਭਾਲਣ ਮੌਕੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅਤੇ ਅਮਨ ਅਰੋੜਾ ਵੀ ਮੌਜੂਦ ਰਹੇ।
ਆਪਣਾ ਅਹੁਦਾ ਸੰਭਾਲਦੇ ਹੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਸਿਹਤਮੰਦ ਬਣਾਉਣਾ ਹੈ ਅਤੇ 100 ਮੁਹੱਲਾ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ 500 ਆਮ ਆਦਮੀ ਕਲੀਨਿਕ ਖੋਲ੍ਹਣ ਦਾ ਟੀਚਾ ਹੈ।ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਕੋਰੋਨਾ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਦਿੱਲੀ ਮਾਡਲ ਦੀ ਤਰਜ਼ ‘ਤੇ ਪੰਜਾਬ ‘ਚ ਸਿਹਤ ਸਹੂਲਤਾਂ ਨੂੰ ਲੈ ਕੇ ਕੰਮ ਕੀਤਾ ਜਾਵੇਗਾ।