ਰਾਹੁਲ ਗਾਂਧੀ ਪਹੁੰਚੇ ਫਤਿਹਗੜ੍ਹ ਸਾਹਿਬ, ਅੱਜ ਹੋਵੇਗੀ ਯਾਤਰਾ ਆਰੰਭ

ਰਾਹੁਲ ਗਾਂਧੀ ਪਹੁੰਚੇ ਫਤਿਹਗੜ੍ਹ ਸਾਹਿਬ, ਅੱਜ ਹੋਵੇਗੀ ਯਾਤਰਾ ਆਰੰਭ

ਅੱਜ ਸ਼ਾਮ ਆਲ ਇੰਡੀਆ ਕਾਂਗਰਸ ਪਾਰਟੀ ਦੇ ਕੌਮੀ ਆਗੂ ਇਤਿਹਾਸਕ ਸ਼ਹਿਰ ਸਰਹਿੰਦ-ਫਤਿਹਗੜ੍ਹ ਸਾਹਿਬ ਵਿਖੇ ਆਪਣੇ ਸਾਥੀਆਂ ਨਾਲ ਪਹੁੰਚ ਗਏ ਹਨ, ਜਿਥੋਂ ਉਹ ਬੁੱਧਵਾਰ ਸਵੇਰੇ ਇਤਿਹਾਸਕ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਆਪਣੀ ‘ਭਾਰਤ ਜੋੜੋ ਯਾਤਰਾ’ ਦਾ ਪੰਜਾਬ ’ਚੋਂ ਆਗ਼ਾਜ਼ ਕਰਨਗੇ।

ਪਾਰਟੀ ਸੂਤਰਾਂ ਅਨੁਸਾਰ ਰਾਹੁਲ ਗਾਂਧੀ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸਰਹਿੰਦ ਤੋਂ ਆਪਣੀ ਪੈਦਲ ਯਾਤਰਾ ਕਰਦੇ ਹੋਏ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਖਾਲਸਾ ਸਕੂਲ ਦੀ ਗਰਾਊਂਡ ’ਚ ਆਯੋਜਿਤ ਸਮਾਰੋਹ ਵਿਖੇ ਪੁੱਜਣਗੇ ਤੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਨਗੇ। ਉਹ ਉਦਯੋਗਪਤੀਆਂ ਨਾਲ ਮੀਟਿੰਗ ਵੀ ਕਰਨਗੇ, ਉਪਰੰਤ ਯਾਤਰਾ ਆਪਣੇ ਅਗਲੇ ਪੜਾਅ ਲਈ ਖੰਨਾ ਵੱਲ ਨੂੰ ਰਵਾਨਾ ਹੋ ਜਾਵੇਗੀ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *