ਭਾਜਪਾ ‘ਚ ਸ਼ਾਮਲ ਹੋਣ ਮਗਰੋਂ ‘ਮਨਪ੍ਰੀਤ ਬਾਦਲ’ ਦਾ ਪਹਿਲਾ ਬਿਆਨ

ਭਾਜਪਾ ‘ਚ ਸ਼ਾਮਲ ਹੋਣ ਮਗਰੋਂ ‘ਮਨਪ੍ਰੀਤ ਬਾਦਲ’ ਦਾ ਪਹਿਲਾ ਬਿਆਨ

ਪੰਜਾਬ ਕਾਂਗਰਸ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬੁੱਧਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਭਾਜਪਾ ਨੇ ਮੈਨੂੰ ਆਪਣੀਆਂ ਅੱਖਾਂ ‘ਤੇ ਬਿਠਾਇਆ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਲਈ ਕਾਫ਼ੀ ਫ਼ਿਕਰਮੰਦ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਸ਼ੇਰਾਂ ਨੂੰ ਜਨਮ ਦੇਣ ਵਾਲੀ ਧਰਤੀ ਹੈ।

ਮਨਪ੍ਰੀਤ ਬਾਦਲ ਨੇ ਕਿਹਾ ਕਿ ਪੰਜਾਬ ਦੇ ਵੱਕਾਰ ਨੂੰ ਮੁੜ ਤੋਂ ਬਹਾਲ ਕਰਾਂਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਹਿੰਦੋਸਤਾਨ ਨੇ ਕਾਫ਼ੀ ਤਰੱਕੀ ਕੀਤੀ ਹੈ ਅਤੇ ਉਨ੍ਹਾਂ ਦੀ ਇਕਾਨਾਮੀ ਬਹੁਤ ਮਜ਼ਬੂਤ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਦੀਆਂ ਤਾਰੀਫ਼ਾਂ ਦੇ ਪੁਲ ਬੰਨ੍ਹਦਿਆਂ ਸ਼ੇਅਰੋ-ਸ਼ਾਇਰੀ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਚੁਣੌਤੀਆਂ ਨੂੰ ਜੇਕਰ ਕੋਈ ਪਟੜੀ ‘ਤੇ ਚੜ੍ਹਾ ਸਕਦਾ ਹੈ ਤਾਂ ਉਹ ਸਿਰਫ ਪ੍ਰਧਾਨ ਮੰਤਰੀ ਮੋਦੀ ਹੀ ਹਨ। ਕਾਂਗਰਸ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਧੜਿਆਂ ‘ਚ ਵੰਡੀ ਹੋਈ ਹੈ।ਉਨ੍ਹਾਂ ਕਿਹਾ ਕਿ ਮੈਂ ਧੜਿਆਂ ਦੀ ਸਿਆਸਤ ਕਾਰਨ ਹੀ ਕਾਂਗਰਸ ਛੱਡੀ ਹੈ ਅਤੇ ਕਾਂਗਰਸ ਦਾ ਦੇਸ਼ ਦੇ ਹਰ ਸੂਬੇ ‘ਚ ਇਹੀ ਹਾਲ ਹੈ। ਉਨ੍ਹਾਂ ਕਿਹਾ ਕਿ ਅਸੀਂ ਦੇਸ਼ ਅਤੇ ਪੰਜਾਬ ਦੀ ਸੇਵਾ ਕਰਨੀ ਹੈ ਅਤੇ ਧੜਿਆਂ ਦੀ ਸਿਆਸਤ ਨਹੀਂ ਕਰਨੀ। ਉਨ੍ਹਾਂ ਕਿਹਾ ਕਿ ਰੱਬ ਸਾਨੂੰ ਦੇਸ਼ ਦੀ ਸੇਵਾ ਕਰਨ ਦੀ ਸ਼ਕਤੀ ਦੇਵੇ। ਇਸ ਮੌਕੇ ਉਨ੍ਹਾਂ ਨੇ ਭਾਜਪਾ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਇਕ ਨਵੇਂ ਸਫ਼ਰ ਦੀ ਉਹ ਸ਼ੁਰੂਆਤ ਕਰ ਰਹੇ ਹਨ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *