ਚਰਨਜੀਤ ਸਿੰਘ ਚੰਨੀ ਦੇ ਨਿਸ਼ਾਨੇ ‘ਤੇ CM ਭਗਵੰਤ ਮਾਨ

ਚਰਨਜੀਤ ਸਿੰਘ ਚੰਨੀ ਦੇ ਨਿਸ਼ਾਨੇ ‘ਤੇ CM ਭਗਵੰਤ ਮਾਨ

ਪਠਾਨਕੋਟ ਵਿਖੇ ‘ਭਾਰਤ ਜੋੜੋ ਯਾਤਰਾ’ ਦੌਰਾਨ ਰਾਹੁਲ ਗਾਂਧੀ ਵੱਲੋਂ ਵੱਡਾ ਸ਼ਕਤੀ ਪ੍ਰਦਰਸ਼ਨ ਕਰਦੇ ਹੋਏ ਵੱਡੀ ਰੈਲੀ ਕੀਤੀ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਿੱਥੇ ਰਾਹੁਲ ਗਾਂਧੀ ਨੂੰ ਇਕ ਕ੍ਰਾਂਤੀਕਾਰੀ ਲੀਡਰ ਦੱਸਿਆ, ਉਥੇ ਹੀ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੀ ਸ਼ਬਦੀ ਹਮਲੇ ਕੀਤੇ। ਉਨ੍ਹਾਂ ਨੇ ਕਿਹਾ ਕਿ ਸਿਆਸਤ ਦੇ ਵਿਚ ਫਿਰਕੂਪੁਣੇ ਦੀ ਕੋਈ ਥਾਂ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਇਕ ਨਵੀਂ ਸੋਚ ਲੈ ਕੇ ਆਏ ਹਨ, ਰਾਹੁਲ ਗਾਂਧੀ ਇਕ ਸੰਤ ਰੂਪ ਹਨ, ਜਿਨ੍ਹਾਂ ਦਾ ਅੱਜ ਅਸੀਂ ਸੁਆਗਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਦੇਸ਼ ਦੀ ਆਜ਼ਾਦੀ ਵਾਸਤੇ ਲੜਾਈ ਲੜੀ ਹੈ ਅਤੇ ਦੇਸ਼ ਨੂੰ ਆਜ਼ਾਦੀ ਲਿਆ ਕੇ ਦਿੱਤੀ। ਕਾਂਗਰਸ ਪਾਰਟੀ ਨੇ ਹੀ ਗ਼ਰੀਬ ਲੋਕਾਂ ਨੂੰ ਰਾਖਵਾਂਕਰਨ ਦਿੱਤਾ। ਕਾਂਗਰਸ ਦੀ ਸੋਚ ਗ਼ਰੀਬਾਂ ਪ੍ਰਤੀ ਸੱਚੀ-ਸੁੱਚੀ ਹੈ। ਗ਼ਰੀਬਾਂ ਨੂੰ ਉਪਰ ਚੁੱਕਣ ਵਾਲੀ ਹੈ।

ਇਸ ਦੌਰਾਨ ਭਗਵੰਤ ਮਾਨ ਵੱਲੋਂ ਦਿੱਤੇ ਗਏ ਬਿਆਨ ਕਿ ਲੋਕਾਂ ਨੇ ਤਾਂ ਮਹਾਰਾਜੇ ਨੂੰ ਮੁੱਖ ਮੰਤਰੀ ਬਣਾਇਆ ਸੀ ਤਾਂ ਚੰਨੀ ਨੂੰ ਤਾਂ ਰਾਹੁਲ ਗਾਂਧੀ ਨੇ ਬਣਾ ਦਿੱਤਾ, ਦਾ ਠੋਕਵਾਂ ਜਵਾਬ ਦਿੰਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਭਗਵੰਤ ਮਾਨ, ਰਾਹੁਲ ਗਾਂਧੀ ਦੀ ਸੋਚ ਨੂੰ ਵੇਖਣ ਅਤੇ ਆਪਣੀ ਮਾਨਸਿਕਤਾ ਸਥਿਤੀ ਨੂੰ ਵੇਖਣ। ਉਨ੍ਹਾਂ ਕਿਹਾ ਕਿ ਤੁਸੀਂ ਕਿਉਂ ਗ਼ਰੀਬ ਦੇ ਬੱਚੇ ਨੂੰ ਉਪਰ ਆਉਂਦਾ ਵੇਖ ਕੇ ਸਵੀਕਾਰ ਨਹੀਂ ਕਰ ਸਕਦੇ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *