
ਚੋਣਾਂ ਦੀ ਤਾਰੀਖ਼ ਬਦਲੇ ਜਾਣ ਦੇ ਫ਼ੈਸਲੇ ਦਾ ਬਸਪਾ ਪ੍ਰਧਾਨ ਜਸਬੀਰ ਗੜ੍ਹੀ ਵਲੋਂ ਸਵਾਗਤ
- Punjab
- January 17, 2022
- No Comment
- 95
ਪੰਜਾਬ ਵਿਚ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਹੁਣ ਇਹ ਚੋਣਾਂ 14 ਫਰਵਰੀ ਦੀ ਬਜਾਏ 20 ਫਰਵਰੀ ਨੂੰ ਹੋਣਗੀਆਂ। ਇਹ ਫੈ਼ਸਲਾ ਅੱਜ ਚੋਣ ਕਮਿਸ਼ਨ ਦੀ ਹੋਈ ਬੈਠਕ ’ਚ ਲਿਆ ਗਿਆ ਹੈ। ਇਸ ਦੌਰਾਨ ਜਸਬੀਰ ਗੜ੍ਹੀ ਵਲੋਂ ਚੋਣ ਕਮਿਸ਼ਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਗਿਆ ਹੈ। ‘ਜਗਬਾਣੀ’ ਨਾਲ ਫੋਨ ’ਤੇ ਗੱਲਬਾਤ ਦੌਰਾਨ ਜਸਬੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੂਰੇ ਦੋਆਬੇ ’ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਧਾਮ ਕਾਸ਼ੀ ਜਾਣ ਵਾਲੀ ਵੱਡੀ ਗਿਣਤੀ ਸੰਗਤ ਹੈ। ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ’ਚ ਵੀ ਦਰਜ ਹੈ। ਸ੍ਰੀ ਗੁਰੂ ਰਵੀਦਾਸ ਜੀ ਨੂੰ ਮੰਣਨ ਵਾਲੀ ਸੰਗਤ ਦੀ ਇਹ ਮੰਗ ਸੀ ਕਿ 14 ਫਰਵਰੀ ਨੂੰ ਪੈਣ ਵਾਲੀਆਂ ਵੋਟਾਂ ਦੀ ਤਾਰੀਖ਼ ਬਦਲੀ ਜਾਵੇ ਅਤੇ ਬਹੁਜਨ ਸਮਾਜ ਪਾਰਟੀ ਦੀ ਇਕਾਈ ਨੇ ਅੱਜ ਤੋਂ ਕੁਝ ਦਿਨ ਪਹਿਲਾਂ ਹੀ ਐੱਸ. ਡੀ. ਐੱਮ. ਫਗਵਾੜਾ ਦੇ ਮਾਧਿਅਮ ਤੋਂ ਚੋਣ ਕਮਿਸ਼ਨ ਨੂੰ ਮੰਗ ਪੱਤਰ ਭੇਜਿਆ ਸੀ। ਅੱਜ ਚੋਣ ਕਮਿਸ਼ਨ ਨੇ ਇਸ ਮੰਗ ਪੱਤਰ ’ਤੇ ਕਾਰਵਾਈ ਕਰਦੇ ਹੋਏ ਪੂਰੇ ਭਾਈਚਾਰੇ ਨੂੰ ਆਪਣੇ ਧੰਨਵਾਦ ਦੇ ਪਾਤਰ ਬਣਾਇਆ।