
ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ’ਚ ਲਹਿਰਾਇਆ ਤਿਰੰਗਾ
- PoliticsPunjab
- January 26, 2022
- No Comment
- 145
ਅੱਜ ਪੂਰੇ ਦੇਸ਼ ਭਰ ’ਚ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿਚ ਵੱਖ-ਵੱਖ ਮੰਤਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰ ਰਹੇ ਹਨ।
ਜਲੰਧਰ ’ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਮੁੱਖ ਮਹਿਮਾਨ ਦੇ ਤੌਰ ’ਤੇ ਪੁੱਜੇ ਚਰਨਜੀਤ ਸਿੰਘ ਚੰਨੀ ਵੱਲੋਂ ਕੋਰੋਨਾ ਕਾਲ ’ਚ ਅਹਿਮ ਭੂਮਿਕਾ ਨਿਭਾਉਣ ਵਾਲਿਆਂ ਨੂੰ ਸਨਮਾਨਤ ਵੀ ਕੀਤਾ ਗਿਆ।
ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਆਪਣੇ ਭਾਸ਼ਣ ਦੌਰਾਨ ਚੰਨੀ ਨੇ ਕਿਹਾ ਕਿ ਆਜ਼ਾਦੀ ਸੰਗਰਾਮ ਵਿਚ ਪੰਜਾਬੀ ਯੋਧਿਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਆਜ਼ਾਦੀ ਹਾਸਲ ਕਰਨ ਲਈ ਜਦੋਂ ਮੁਲਖ਼ ਦਾ ਬਟਵਾਰਾ ਹੋਇਆ ਤਾਂ ਉਸ ’ਚ ਸਭ ਤੋਂ ਵੱਧ ਮਾਰ ਪੰਜਾਬ ਉਤੇ ਪਈ ਹੈ ਪਰ ਇਸ ਦੇ ਬਾਵਜੂਦ ਪੰਜਾਬ ਦੇ ਦੇਸ਼ ਦੀ ਤਰੱਕੀ ’ਚ ਵੱਡਮੁੱਲਾ ਯੋਗਦਾਨ ਪਾਇਆ ਹੈ। ਦੇਸ਼ ਨੂੰ ਭੁੱਖਮਰੀ ਤੋਂ ਬਚਾਉਣ ਲਈ ਪੰਜਾਬੀ ਹੀ ਸਭ ਤੋਂ ਮੋਹਰੀ ਰਹੇ ਹਨ।