ਬਟਾਲਾ ਤੋਂ ਭਾਜਪਾ ਦੇ ਉਮੀਦਵਾਰ ਫ਼ਤਹਿਜੰਗ ਬਾਜਵਾ ਖ਼ਿਲਾਫ਼ ਪਰਚਾ ਦਰਜ

ਬਟਾਲਾ ਤੋਂ ਭਾਜਪਾ ਦੇ ਉਮੀਦਵਾਰ ਫ਼ਤਹਿਜੰਗ ਬਾਜਵਾ ਖ਼ਿਲਾਫ਼ ਪਰਚਾ ਦਰਜ

ਪੰਜਾਬ ’ਚ 20 ਫਰਵਰੀ, 2022 ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਗਿਆ ਹੈ। ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਿਧਾਨ ਸਭਾ ਹਲਕਾ ਬਟਾਲਾ ਦੇ ਭਾਜਪਾ ਉਮੀਦਵਾਰ ਫਤਿਹਜੰਗ ਸਿੰਘ ਬਾਜਵਾ ਅਤੇ ਉਨ੍ਹਾਂ ਦੇ 80 ਤੋਂ 85 ਸਾਥੀਆਂ ਦੇ ਖ਼ਿਲਾਫ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਨੂੰ ਲੈ ਕੇ ਧਾਰਾ 188 ਤਹਿਤ ਥਾਣਾ ਸਿਟੀ ਵਿਖੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ।

ਦੱਸਣਯੋਗ ਹੈ ਕਿ ਬੀਤੇ ਦਿਨ ਭਾਜਪਾ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਵਲੋਂ ਪ੍ਰਸ਼ਾਸਨ ਦੀ ਪ੍ਰਵਾਨਗੀ ਤੋਂ ਬਿਨਾਂ ਅਤੇ ਚੋਣ ਕਮਿਸ਼ਨ ਵੱਲੋਂ ਰੋਕ ਲਗਾਉਣ ਦੇ ਬਾਵਜੂਦ ਰੋਡ ਸ਼ੋਅ ਕੱਢਿਆ ਗਿਆ ਸੀ। ਬਾਜਵਾ ਵਲੋਂ ਇਹ ਰੋਡ ਸ਼ੋਅ ਨਹਿਰੂ ਗੇਟ ਤੋਂ ਲੈ ਕੇ ਗਾਂਧੀ ਚੌਕ ਤੱਕ ਕੱਢਿਆ ਗਿਆ ਸੀ, ਜਿਸ ’ਚ ਵੱਡੀ ਗਿਣਤੀ ’ਚ ਪਾਰਟੀ ਵਰਕਰ ਮੌਜੂਦ ਸਨ। ਆਬਜ਼ਰਵਰ ਦੀ ਰਿਪੋਰਟ ਤਹਿਤ ਐੱਸ.ਡੀ.ਐੱਮ. ਕਮ ਰਿਟਰਨਿੰਗ ਅਫ਼ਸਰ ਬਟਾਲਾ ਨੇ ਥਾਣਾ ਸਿਟੀ ਦੀ ਪੁਲਸ ਨੂੰ ਭਾਜਪਾ ਉਮੀਦਵਾਰ ਅਤੇ ਉਸ ਦੇ ਸਮਰਥਕਾਂ ਵਿਰੁੱਧ ਮਾਮਲਾ ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਸੀ, ਜਿਸ ‘ਤੇ ਥਾਣਾ ਸਿਟੀ ਦੀ ਪੁਲਸ ਨੇ ਧਾਰਾ 188 ਤਹਿਤ ਮਾਮਲਾ ਦਰਜ ਕਰ ਦਿੱਤਾ ਹੈ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *