
CM ਚਿਹਰੇ ਦੇ ਐਲਾਨ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
- Punjab
- February 5, 2022
- No Comment
- 48
ਰਾਜ ਸਭਾ ਮੈਂਬਰ ਅਤੇ ਵਿਧਾਨ ਸਭਾ ਹਲਕਾ ਕਾਦੀਆ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪ੍ਰਤਾਪ ਸਿੰਘ ਬਾਜਵਾ ਵਲੋਂ ਕਸਬਾ ਕਾਦੀਆ ’ਚ ਚੋਣਾਂ ਨੂੰ ਲੈ ਕੇ ਡੋਰ ਟੋ ਡੋਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਦੇ ਮੈਨੀਫੈਸਟੋ ਬਾਰੇ ਗੱਲ ਕਰਦੇ ਕਿਹਾ ਕਿ ਉਨ੍ਹਾਂ ਵਲੋਂ ਮੈਨੀਫੈਸਟੋ ਤਿਆਰ ਕਰ ਹਾਈ ਕਮਾਂਡ ਨੂੰ ਭੇਜ ਦਿੱਤਾ ਗਿਆ ਹੈ, ਜੋ ਜਲਦ ਲੋਕਾਂ ਸਾਹਮਣੇ ਪੇਸ਼ ਕਰ ਦਿੱਤਾ ਜਾਵੇਗਾ। ਬਾਜਵਾ ਨੇ ਕਿਹਾ ਕਿ ਕਾਂਗਰਸ ਦਾ ਮੈਨੀਫੈਸਟੋ ਪੰਜਾਬ ਦੀ ਸ਼ਕਲ ਬਦਲਣ ਵਾਲਾ ਮੈਨੀਫੈਸਟੋ ਹੈ।
ਚੋਣਾਂ ਨੂੰ ਲੈ ਕੇ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਅਤੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਰਾਹੁਲ ਗਾਂਧੀ ਭਲਕੇ ਪੰਜਾਬ ਫੇਰੀ ’ਤੇ ਆ ਰਹੇ ਹਨ। ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਦਾ ਚਿਹਰਾ ਹਮੇਸ਼ਾ ਖ਼ਾਸ ਹੁੰਦਾ ਹੈ। ਇਸ ਦੌਰਾਨ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰਨਾ ਉਨ੍ਹਾਂ ਦੀ ਨਿਜੀ ਰਾਏ ਹੈ। ਬਾਜਵਾ ਨੇ ਕਿਹਾ ਕਿ ਮੇਰੀ ਰਾਏ ਹੈ ਕਿ ਕਾਂਗਰਸ ਮੁੱਖ ਮੰਤਰੀ ਦੇ ਚੇਹਰਾ ਦਾ ਐਲਾਨ ਕਰਨ ਵਾਲੇ ਫ਼ੈਸਲੇ ਨੂੰ ਛੱਡ ਦੇਵੇ। ਇਸ ਸਮੇਂ ਜਿਵੇਂ ਚਲ ਰਿਹਾ ਹੈ, ਉਵੇਂ ਹੀ ਚਲਦਾ ਰਹਿਣ ਦੇਣਾ ਚਾਹੀਦਾ ਹੈ। ਬਾਕੀ ਆਉਣ ਵਾਲੇ ਸਮੇਂ ’ਚ ਜੋ ਸਹੀ ਲੱਗੇ, ਉਹ ਪਾਰਟੀ ਹਾਈਕਮਾਨ ਕਰ ਸਕਦੀ ਹੈ।