ਪੰਜਾਬ ਭਾਜਪਾ ਦਾ ਚੋਣ ਮੈਨੀਫੈਸਟੋ ਜਾਰੀ, ਪੰਜਾਬ ਦੇ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਸਾਰੇ ਕਿਸਾਨਾਂ ਦੇ ਹਰ ਤਰ੍ਹਾਂ ਦੇ ਕਰਜ਼ੇ ਨੂੰ ਮੁਆਫ਼ ਕਰਨ ਦਾ ਕੀਤਾ ਵਾਅਦਾ

ਪੰਜਾਬ ਭਾਜਪਾ ਦਾ ਚੋਣ ਮੈਨੀਫੈਸਟੋ ਜਾਰੀ, ਪੰਜਾਬ ਦੇ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਸਾਰੇ ਕਿਸਾਨਾਂ ਦੇ ਹਰ ਤਰ੍ਹਾਂ ਦੇ ਕਰਜ਼ੇ ਨੂੰ ਮੁਆਫ਼ ਕਰਨ ਦਾ ਕੀਤਾ ਵਾਅਦਾ

  • Punjab
  • February 9, 2022
  • No Comment
  • 83

ਭਾਜਪਾ ਨੇ ਪੰਜਾਬ ਦੇ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਸਾਰੇ ਕਿਸਾਨਾਂ ਦੇ ਹਰ ਤਰ੍ਹਾਂ ਦੇ ਕਰਜ਼ੇ ਨੂੰ ਮੁਆਫ਼ ਕਰਨ ਦਾ ਵਾਅਦਾ ਕੀਤਾ ਹੈ। ਇਸ ਤੋਂ ਇਲਾਵਾ, ਕੇਂਦਰ ਸਰਕਾਰ ਦੇ ਐੱਮ. ਐੱਸ. ਪੀ. ਦਾ ਦਾਇਰਾ ਵਧਾਉਣ ਸਬੰਧੀ ਪ੍ਰੋਗਰਾਮ ਵਿਚ ਕਿਸਾਨਾਂ ਨੂੰ ‘ਮਿਹਨਤ ਦਾ ਪੱਕਾ ਮੁੱਲ’ ਦੇਣ ਦਾ ਵਾਅਦਾ ਕੀਤਾ ਹੈ ਅਤੇ ਫਲ, ਸਬਜ਼ੀਆਂ, ਦਾਲਾਂ ਤੇ ਤੇਲ ਬੀਜ ਉਗਾਉਣ ਵਾਲੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਮਿਲੇਗਾ। ਖੇਤੀ ਵਿਭਿੰਨਤਾ ਨੂੰ ਬਣਾਈ ਰੱਖਣ ਅਤੇ ਇਸ ਨੂੰ ਫਾਇਦੇਮੰਦ ਬਣਾਉਣ ਲਈ ਗਠਜੋੜ ਨੇ ਖੇਤੀਬਾੜੀ ਖੇਤਰ ਲਈ 5000 ਕਰੋੜ ਰੁਪਏ ਦਾ ਸਾਲਾਨਾ ਬਜਟ ਪੱਕਾ ਰੱਖਣ ਦਾ ਵਾਅਦਾ ਕੀਤਾ ਹੈ।

ਇਥੇ ਮੈਨੀਫੈਸਟੋ ਰਿਲੀਜ਼ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪੰਜਾਬ ਭਾਜਪਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਦੀ ਮੌਜੂਦਗੀ ਵਿਚ ਵਾਅਦਾ ਕੀਤਾ ਕਿ ਸੂਬੇ ਦੀ ਇਕ ਲੱਖ ਏਕੜ ਸ਼ਾਮਲਾਟ ਜ਼ਮੀਨ ਨੂੰ ਬੇਜ਼ਮੀਨੇ ਕਿਸਾਨਾਂ ਨੂੰ ਖੇਤੀ ਲਈ ਦਿੱਤਾ ਜਾਵੇਗਾ। ਹਰ ਬੇਜ਼ਮੀਨੇ ਕਿਸਾਨ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਹੇਠ 6000 ਰੁਪਏ ਦੀ ਸਾਲਾਨਾ ਸਹਾਇਤਾ ਦਿੱਤੀ ਜਾਵੇਗੀ। ਪਾਰਟੀ ਵਲੋਂ ਟਿਕਾਊ ਹਰੀ ਕ੍ਰਾਂਤੀ ਲਈ ਮੈਨੀਫੈਸਟੋ ਵਿਚ 5000 ਕਰੋੜ ਰੁਪਏ ਦੇ ਸਾਲਾਨਾ ਬਜਟ ਨੂੰ ਰੱਖਣ ਦਾ ਵਾਅਦਾ ਕੀਤਾ ਗਿਆ ਹੈ। ਸਿੰਚਾਈ ਵਿਭਾਗ ਵਿਚ ਭ੍ਰਿਸ਼ਟਾਚਾਰ ਦੀ ਜਾਂਚ ਕੀਤੀ ਜਾਵੇਗੀ ਅਤੇ ਭ੍ਰਿਸ਼ਟ ਅਫਸਰਾਂ ਨੂੰ ਨਿਆਂ ਦਾ ਸਾਹਮਣਾ ਕਰਨਾ ਪਵੇਗਾ।

ਡੇਅਰੀ ਫਾਰਮਿੰਗ ਨੂੰ ਪ੍ਰਮੋਟ ਕਰਨ ਵਾਸਤੇ ਹਰ ਪਿੰਡ ਵਿਚ ਦੁੱਧ ਠੰਢਾ ਕਰਨ ਲਈ ਕੇਂਦਰ ਸਥਾਪਿਤ ਕਰਦਿਆਂ ਸੰਗਠਿਤ ਮਿਲਕ ਮਾਰਕੀਟਿੰਗ ਸਿਸਟਮ ਸਥਾਪਿਤ ਕੀਤਾ ਜਾਵੇਗਾ ਅਤੇ ਹਰ 30 ਪਿੰਡਾਂ ਦਾ ਕਲੱਸਟਰ ਬਣਾ ਕੇ ਮਿਲਕ ਪ੍ਰੋਸੈਸਿੰਗ ਯੂਨਿਟ ਸਥਾਪਿਤ ਕੀਤੇ ਜਾਣਗੇ। ਹਰ ਤਹਿਸੀਲ ਵਿਚ ਵੈਟਰਨਰੀ ਸਹਾਇਤਾ ਕੇਂਦਰ, ਆਰਟੀਫੀਸ਼ੀਅਲ ਇਨਸੈਮੀਨੇਸ਼ਨ ਅਤੇ ਬ੍ਰੀਡਿੰਗ ਸੈਂਟਰ ਸਥਾਪਿਤ ਕੀਤੇ ਜਾਣਗੇ। ਪਛੜੀਆਂ ਸ਼੍ਰੇਣੀਆਂ, ਅਨੁਸੂਚਿਤ ਜਾਤੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਮਹਿਲਾਵਾਂ ਨੂੰ ਡੇਅਰੀ ਫਾਰਮਿੰਗ, ਪੋਲਟਰੀ ਫਾਰਮਿੰਗ ਅਤੇ ਮਧੂ ਮੱਖੀ ਪਾਲਣ ਵਿਚ ਬਿਜ਼ਨੈੱਸ ਕਰਨ ਲਈ ਸਬਸਿਡੀਆਂ ਅਤੇ ਲੋਨ ਮੁਹੱਈਆ ਕਰਵਾਏ ਜਾਣਗੇ।

ਮੈਨੀਫੈਸਟੋ ਅੰਡਰ ਪ੍ਰਧਾਨ ਮੰਤਰੀ ਇੰਪਲਾਇਮੈਂਟ ਜਨਰੇਸ਼ਨ ਪ੍ਰੋਗਰਾਮ ਤਹਿਤ ਐਗਰੋ ਬੇਸਡ ਇੰਡਸਟਰੀਆਂ ਵਾਸਤੇ ਸਬਸਿਡੀ ਦਾ ਵਾਅਦਾ ਕੀਤਾ ਗਿਆ ਹੈ। ਪੇਂਡੂ ਏਰੀਏ ਵਿਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਛੋਟੇ ਤੇ ਮੱਧਮ ਉਦਯੋਗਾਂ ਵਾਲੇ ਐਗਰੋ ਬੇਸਡ ਉਦਯੋਗਿਕ ਕਲੱਸਟਰਾਂ ਨੂੰ ਟੈਕਸ ਵਿਚ ਛੋਟ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮੈਗਾ ਫੂਡ ਪ੍ਰੋਸੈਸਿੰਗ ਪਾਰਕ ਵੀ ਬਣਾਏ ਜਾਣਗੇ। ਪੇਂਡੂ ਪੱਧਰ ਤੇ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਵਾਸਤੇ ‘ਸਮ੍ਰਿਧ ਪਿੰਡ’ ਸਕੀਮ ਲਿਆਂਦੀ ਜਾਵੇਗੀ ਅਤੇ ਪੇਂਡੂ ਪੱਧਰ ਤੇ ਇਨ੍ਹਾਂ ਉਦਯੋਗਾਂ ਨੂੰ ਪ੍ਰਮੋਟ ਕਰਨ ਵਾਸਤੇ ਸਾਲਾਨਾ ਫੰਡ ਦਿੱਤੇ ਜਾਣਗੇ। ਐੱਮ.ਐੱਸ.ਐੱਮ.ਈ. ਖੇਤਰ ਨੂੰ ਉਤਸ਼ਾਹਿਤ ਕਰ ਲਏ ਵਿਆਜ ਅਤੇ ਕੋਲੇਟਰਲ ਫ੍ਰੀ ਲੋਨ ਪੇਂਡੂ ਨੌਜਵਾਨਾਂ ਨੂੰ ਦਿੱਤੇ ਜਾਣਗੇ। ਪਿੰਡਾਂ ਵਿਚ ਸਿਹਤ ਸਹੂਲਤਾਂ ਵਿਚ ਸੁਧਾਰ ਲਿਆਉਣ ਲਈ ‘ਹੈਲਦੀ ਵਿਲੇਜਸ’ ਸਕੀਮ ਦੇ ਤਹਿਤ ਹਰ ਪਿੰਡ ਵਿਚ ਆਰੋਗਿਆ ਕੇਂਦਰ ਕਲੀਨਿਕ 23 ਘੰਟੇ ਡਾਕਟਰ ਦੀ ਸੁਵਿਧਾ ਅਤੇ ਲੈਬੋਰਟਰੀ ਨਾਲ ਕੰਮ ਕਰਨਗੇ। ਸਾਰੇ ਪੇਂਡੂ ਇਲਾਕਿਆਂ ਵਿਚ 15 ਮਿੰਟ ਦੇ ਅੰਦਰ 108 ਐਂਬੂਲੈਂਸ ਸੇਵਾ ਪੁਖਤਾ ਕੀਤੀ ਜਾਵੇਗੀ। ‘ਪੱਕੀ ਛੱਤ, ਹਰ ਇਕ ਦਾ ਹੱਕ’ ਸਕੀਮ ਹੇਠ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਪੱਕੇ ਘਰ ਮੁਹੱਈਆ ਕਰਵਾਏ ਜਾਣਗੇ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *