ਮੁੱਖ ਮੰਤਰੀ ਚੰਨੀ ਦੇ ਭਾਣਜੇ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜਿਆ

  • Punjab
  • February 11, 2022
  • No Comment
  • 72

 ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਨੂੰ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਜਲੰਧਰ ਦੀ ਸਪੈਸ਼ਲ ਕੋਰਟ ’ਚ ਪੇਸ਼ ਕੀਤਾ ਗਿਆ ਸੀ। ਇਥੋਂ ਅਦਾਲਤ ਨੇ ਚੰਨੀ ਦੇ ਭਾਣਜੇ ਭੁਪਦਿੰਰ ਸਿੰਘ ਹਨੀ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਹੈ। 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜਣ ਤੋਂ ਬਾਅਦ ਭੁਪਿੰਦਰ ਸਿੰਘ ਹਨੀ ਦੀਆਂ ਮੁਸ਼ਕਿਲਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਇਥੇ ਦੱਸਣਯੋਗ ਹੈ ਕਿ ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਈ. ਡੀ. ਵੱਲੋਂ ਪਿਛਲੇ ਦਿਨੀਂ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਗ੍ਰਿਫ਼ਤਾਰੀ ਤੋਂ ਬਾਅਦ ਜਲੰਧਰ ਦੀ ਸਪੈਸ਼ਲ ਕੋਰਟ ’ਚ ਪੇਸ਼ ਹੋਣ ਉਪਰੰਤ ਈ. ਡੀ. ਨੇ ਪਹਿਲਾਂ 8 ਤਾਰੀਖ਼ ਤੱਕ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ 8 ਤਾਰੀਖ਼ ਨੂੰ ਮੁੜ ਅਦਾਲਤ ’ਚ ਹਨੀ ਨੂੰ ਪੇਸ਼ ਕੀਤਾ ਗਿਆ ਅਤੇ ਫਿਰ 3 ਦਿਨ ਤੱਕ ਰਿਮਾਂਡ ’ਚ ਵਾਧਾ ਕੀਤਾ ਗਿਆ ਸੀ। ਅੱਜ ਮੁੜ ਤਿੰਨ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸਪੈਸ਼ਲ ਅਦਾਲਤ ’ਚ ਭੁੁਪਿੰਦਰ ਸਿੰਘ ਹਨੀ ਨੂੰ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਈ.ਡੀ. ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਭੁਪਿੰਦਰ ਸਿੰਘ ਹਨੀ ਦੇ ਘਰੋਂ ਈ.ਡੀ. ਨੂੰ 11 ਕਰੋੜ ਰੁਪਏ ਬਰਾਮਦ ਹੋਏ ਸਨ। ਇਸ ਦੇ ਨਾਲ ਹੀ ਹੋਰ ਵੀ ਕੀਮਤੀ ਸਾਮਾਨ ਬਰਾਮਦ ਕੀਤਾ ਗਿਆ ਸੀ। 

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *