CM ਚੰਨੀ ਦਾ ਸ਼ਬਦੀ ਹਮਲਾ

CM ਚੰਨੀ ਦਾ ਸ਼ਬਦੀ ਹਮਲਾ

  • Punjab
  • February 11, 2022
  • No Comment
  • 58

 ਬਾਬਾ ਬਕਾਲਾ ਹਲਕੇ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ’ਤੇ ਕਈ ਨਿਸ਼ਾਨੇ ਵਿੰਨ੍ਹੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਰਬੜ ਦਾ ਸਟੈਂਪ ਹੈ। ਇਸ ਕੋਲ ਬਹੁਤ ਜ਼ਾਇਦਾਦ ਹੈ। ਲੋਕਾਂ ਨੂੰ ਸਬੰਧੋਨ ਕਰਦੇ ਹੋੋਏ ਮੁੱਖ ਮੰਤਰੀ ਚੰਨੀ ਨੇ ਭਗਵੰਤ ਮਾਨ ਦੀ ਸਿੱਖਿਆ ਨੂੰ ਲੈ ਕੇ ਕਈ ਸਵਾਲ ਚੁੱਕੇ ਹਨ। ਚੰਨੀ ਨੇ ਕਿਹਾ ਕਿ ਭਗਵੰਤ ਮਾਨ ਨੇ 12ਵੀਂ ’ਚ 3 ਸਾਲ ਲਾਏ ਹਨ ਅਤੇ ਉਹ ਅਨਪੜ੍ਹ ਬੰਦਾ ਹੈ। ਅਜਿਹੇ ਬੰਦੇ ਪੰਜਾਬ ਦਾ ਭਵਿੱਖ ਨਹੀਂ ਬਣਾ ਸਕਦੇ।

 ਮੁੱਖ ਮੰਤਰੀ ਚੰਨੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਵੀ ਕਈ ਨਿਸ਼ਾਨੇ ਵਿੰਨ੍ਹੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਜਰੀਵਾਲ ਪੈਰ-ਪੈਰ ’ਤੇ ਮੁਆਫ਼ੀਆਂ ਮੰਗਦਾ ਫਿਰਦਾ ਹੈ। ਇਸ ਦੇ ਗਡਕਰੀ ਤੋਂ ਮੁਆਫ਼ੀ ਮੰਗੀ, ਨਸ਼ੇ ਦੇ ਵਪਾਰੀ ਬਿਕਰਮ ਮਜੀਠੀਆ ਤੋਂ ਵੀ ਮੁਆਫ਼ੀ ਮੰਗੀ ਹੈ। ਪਾਣੀਆਂ ’ਤੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਨੇ ਅਰਵਿੰਦ ਕੇਜਰੀਵਾਲ ’ਤੇ ਤਿੱਖਾ ਹਮਲਾ ਕੀਤਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਜਰੀਵਾਲ ਐੱਸ.ਵਾਈ.ਐੱਲ ਦੇ ਤਹਿਤ ਪੰਜਾਬ ਦਾ ਪਾਣੀ ਦਿੱਲੀ ਲੈ ਕੇ ਜਾਣਾ ਚਾਹੁੰਦਾ ਹੈ। ਕੇਜਰੀਵਾਲ ਨੇ ਸਭ ਤੋਂ ਪਹਿਲਾਂ ਖੇਤੀ ਕਾਨੂੰਨ ਲਾਗੂ ਕੀਤੇ। ਕੇਜਰੀਵਾਲ ਦਿੱਲੀ ’ਚ ਪੰਜਾਬੀ ਪੜ੍ਹਾਉਣੀ ਬੰਦ ਕਰ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ’ਤੇ ਮੁੱਖ ਮੰਤਰੀ ਚੰਨੀ ਨੇ ਤੰਜ ਕੱਸਿਆ ਹੈ। ਚੰਨੀ ਨੇ ਕਿਹਾ ਕਿ ਨਸ਼ਾ ਵੇਚਣ ਵਾਲੇ ਮਜੀਠੀਆ ਨੇ ਪੰਜਾਬ ਦੇ ਨੌਜਵਾਨਾਂ ਦੀ ਜਵਾਨੀ ਨੂੰ ਰੋਲ ਕੇ ਰੱਖ ਦਿੱਤਾ ਹੈ। ਇਸ ਦੀ ਸਜ਼ਾ ਉਸ ਨੂੰ 22 ਫਰਵਰੀ ਨੂੰ ਮਿਲ ਕੇ ਰਹੇਗੀ। ਮੁੱਖ ਮੰਤਰੀ ਚੰਨੀ ਕਾਂਗਰਸ ਸਰਕਾਰ ਆਉਣ ’ਤੇ ਲੋਕਾਂ ਨੂੰ ਕਈ ਸਹੂਲਤਾਵਾਂ ਦੇਣ ਦਾ ਐਲਾਨ ਕੀਤਾ।

ਦੱਸ ਦੇਈਏ ਕਿ ਪੰਜਾਬ ’ਚ 20 ਫ਼ਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਮਾਹੌਲ ਗਰਮਾ ਗਿਆ ਹੈ। ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵਲੋਂ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਸਾਰੀਆਂ ਸਿਆਸੀ ਪਾਰਟੀਆਂ ਇਕ ਦੂਜੇ ’ਤੇ ਨਿਸ਼ਾਨੇ ਵਿੰਨ੍ਹ ਰਹੀਆਂ ਹਨ। 

 

Related post

US to host security exercise to stop flow of weapons of mass destruction

US to host security exercise to stop flow of…

The United States will host Proliferation Security Initiative (PSI) Exercise Fortune Guard 22 on August 8-12, 2022, in Honolulu, Hawaii. Fortune…
My Florida home Mar-a-Lago under siege by FBI: Donald Trump

My Florida home Mar-a-Lago under siege by FBI: Donald…

 Former US President Donald Trump said that Federal Bureau of Investigation (FBI) on Monday raided his Mar-a-Lago home in Palm Beach, Florida. Trump in a statement…
Three days training of newly appointed teachers of Patiala district started

Three days training of newly appointed teachers of Patiala…

ਪਟਿਆਲਾ 9 ਅਗਸਤ:   ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਭਰਤੀ ਕੀਤੇ ਗਏ 6635 ਨਵ-ਨਿਯੁਕਤ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਪਲੇਠੀ…

Leave a Reply

Your email address will not be published.