ਚੋਣਾਂ ਤੋਂ ਪਹਿਲਾਂ ਕਾਂਗਰਸ ਲਈ ਵੱਡੀ ਖ਼ਬਰ, ਪ੍ਰਚਾਰ ਦੇ ਆਖਰੀ ਦਿਨ ਇੱਕਠੇ ਹੋਏ ਸਿੱਧੂ-ਚੰਨੀ

ਚੋਣਾਂ ਤੋਂ ਪਹਿਲਾਂ ਕਾਂਗਰਸ ਲਈ ਵੱਡੀ ਖ਼ਬਰ, ਪ੍ਰਚਾਰ ਦੇ ਆਖਰੀ ਦਿਨ ਇੱਕਠੇ ਹੋਏ ਸਿੱਧੂ-ਚੰਨੀ

  • Punjab
  • February 18, 2022
  • No Comment
  • 57

ਪੰਜਾਬ ਵਿਧਾਨ ਸਭਾ ਚੋਣਾਂ ‘ਚ ਵੋਟਿੰਗ ਤੋਂ ਠੀਕ ਪਹਿਲਾਂ ਕਾਂਗਰਸ ਦੀ ਮੁਸ਼ਕਿਲ ਕੁਝ ਘੱਟ ਹੁੰਦੀ ਨਜ਼ਰ ਆ ਰਹੀ ਹੈ। ਅੰਦਰੂਨੀ ਕਲੇਸ਼ ਦੀਆਂ ਖਬਰਾਂ ਦਰਮਿਆਨ ਪਾਰਟੀ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਕੱਠੇ ਨਜ਼ਰ ਆਏ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਸਰ ਪੂਰਬੀ ਵਿੱਚ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਈ ਚੋਣ ਪ੍ਰਚਾਰ ਕੀਤਾ।

ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਦੇ ਵਿਧਾਇਕ ਸਿੱਧੂ ਖਿਲਾਫ ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਚੋਣ ਮੈਦਾਨ ਵਿੱਚ ਹਨ। ਕਾਂਗਰਸੀ ਸਮਰਥਕਾਂ ਨੇ ਦਾਅਵਾ ਕੀਤਾ ਕਿ ਅੰਮ੍ਰਿਤਸਰ ਪੂਰਬੀ ਹਲਕੇ ਦੇ ਲੋਕਾਂ ਵੱਲੋਂ ਚੰਨੀ ਦਾ ਨਿੱਘਾ ਸਵਾਗਤ ਕੀਤਾ ਗਿਆ। ਚੰਨੀ ਨੂੰ ਹਾਲ ਹੀ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਕਾਂਗਰਸ ਵੱਲੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ਗਿਆ ਸੀ।

ਸਿੱਧੂ ਵੀ ਇਸ ਅਹੁਦੇ ਦੇ ਦਾਅਵੇਦਾਰਾਂ ਵਿੱਚੋਂ ਇੱਕ ਸੀ, ਪਰ ਪਾਰਟੀ ਨੇ ਚੰਨੀ ਨੂੰ ਚੁਣਿਆ, ਜੋ ਅਨੁਸੂਚਿਤ ਜਾਤੀ ਭਾਈਚਾਰੇ ਚੋਂ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਹਨ। ਬਾਅਦ ਵਿੱਚ ਚੰਨੀ ਨੇ ਸਰਹੱਦੀ ਹਲਕਾ ਅਟਾਰੀ (ਰਿਜ਼ਰਵ) ਵਿੱਚ ਪਾਰਟੀ ਉਮੀਦਵਾਰ ਤਰਸੇਮ ਸਿੰਘ ਸਿਲਕਾਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਵੀ ਕੀਤਾ।

ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਚੰਨੀ ਨੇ ਵੋਟਰਾਂ ਨੂੰ ਹਲਕੇ ਦੇ ਸਰਬਪੱਖੀ ਵਿਕਾਸ ਲਈ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਨਵਜੋਤ ਸਿੰਘ ਸਿੱਧੂ ਨੂੰ ਅੰਮ੍ਰਿਤਸਰ ਪੂਰਬੀ ਵਿੱਚ ਬਹੁਤ ਸਖ਼ਤ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਵਜੋਤ ਸਿੰਘ ਸਿੱਧੂ ਨੇ ਬਿਕਰਮ ਮਜੀਠੀਆ ਨੂੰ ਚੋਣ ਲੜਨ ਦੀ ਚੁਣੌਤੀ ਦਿੱਤੀ ਹੈ। ਸਿੱਧੂ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ, ਬਿਕਰਮ ਮਜੀਠੀਆ ਨੇ ਆਪਣੀ ਮਜੀਠਾ ਸੀਟ ਛੱਡ ਕੇ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨ ਦਾ ਫੈਸਲਾ ਕੀਤਾ।

ਦੱਸ ਦਈਏ ਕਿ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਜਦੋਂਕਿ ਵੋਟਾਂ ਦੀ ਗਿਣਤੀ 10 ਮਾਰਚ ਨੂੰ ਕੀਤੀ ਜਾਵੇਗੀ।

Related post

US to host security exercise to stop flow of weapons of mass destruction

US to host security exercise to stop flow of…

The United States will host Proliferation Security Initiative (PSI) Exercise Fortune Guard 22 on August 8-12, 2022, in Honolulu, Hawaii. Fortune…
My Florida home Mar-a-Lago under siege by FBI: Donald Trump

My Florida home Mar-a-Lago under siege by FBI: Donald…

 Former US President Donald Trump said that Federal Bureau of Investigation (FBI) on Monday raided his Mar-a-Lago home in Palm Beach, Florida. Trump in a statement…
Three days training of newly appointed teachers of Patiala district started

Three days training of newly appointed teachers of Patiala…

ਪਟਿਆਲਾ 9 ਅਗਸਤ:   ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਭਰਤੀ ਕੀਤੇ ਗਏ 6635 ਨਵ-ਨਿਯੁਕਤ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਪਲੇਠੀ…

Leave a Reply

Your email address will not be published.