
ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ’ਤੇ ਚਲਾਈਆਂ ਤਾਬੜਤੋੜ ਗੋਲੀਆਂ
- Punjab
- February 26, 2022
- No Comment
- 48
ਅੰਮ੍ਰਿਤਸਰ ਦੇ ਰਾਮ ਤੀਰਥ ਰੋਡ ਸਥਿਤ ਢੀਂਗਰਾ ਕਾਲੋਨੀ ਨੇੜੇ ਬੀਤੇ ਦਿਨ ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਤਾਬੜ ਤੋੜ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਤਲ ਦੀ ਇਸ ਵਾਰਦਾਤ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਸਵਿੰਦਰ ਸਿੰਘ ਉਰਫ ਗਿਆਨੀ ਵਜੋਂ ਹੋਈ ਹੈ, ਜੋ ਰਾਤ ਨੂੰ ਰੋਟੀ ਖਾਣ ਤੋਂ ਬਾਅਦ ਸੈਰ ਕਰਨ ਲਈ ਗਿਆ ਸੀ ਅਤੇ ਉਸ ਦਾ ਕਤਲ ਕਰ ਦਿੱਤਾ।
ਨੌਜਵਾਨ ਦਾ ਕਤਲ ਕਰਨ ਦੇ ਮਾਮਲੇ ਵਿਚ ਘਟਨਾ ਸਥਾਨ ’ਤੇ ਪਹੁੰਚੀ ਥਾਣਾ ਕੰਬੋਅ ਦੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਐੱਸ. ਆਈ. ਸਤਿੰਦਰਪਾਲ ਸਿੰਘ ਨੇ ਪੀੜਤ ਪਰਿਵਾਰ ਦੇ ਬਿਆਨਾਂ ’ਤੇ ਮਾਨ, ਚੀਨੀ, ਰੋਹਿਤ, ਕੱਕੂ, ਮਿੰਟੂ ਅਤੇ ਉਨ੍ਹਾਂ ਦੇ 5 ਅਣਪਛਾਤੇ ਸਾਥੀਆਂ ਵਿਰੁੱਧ ਕਤਲ ਦਾ ਕੇਸ ਦਰਜ ਕਰ ਦਿੱਤਾ ਹੈ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਨੇ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਉਸਦਾ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਹੈ।