ਵੱਡੀ ਹਾਰ ਮਗਰੋਂ ਨਵਜੋਤ ਸਿੱਧੂ ਵੱਲੋਂ ਚੰਨੀ ਵੱਲ ਇਸ਼ਾਰਾ

ਵੱਡੀ ਹਾਰ ਮਗਰੋਂ ਨਵਜੋਤ ਸਿੱਧੂ ਵੱਲੋਂ ਚੰਨੀ ਵੱਲ ਇਸ਼ਾਰਾ

  • Punjab
  • March 11, 2022
  • No Comment
  • 75

ਵਿਧਾਨ ਸਭਾ ਚੋਣਾਂ ਵਿੱਚ ਹਾਰ ਮਗਰੋਂ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਅੱਜ ਮੀਡੀਆ ਨਾਲ ਮੁਖਾਤਬ ਹੋਏ। ਉਨ੍ਹਾਂ ਕਿਹਾ ਕਿ ਮੈਂ ਕ੍ਰਿਕੇਟ ਖੇਡਦਾ ਸੀ, ਕਦੇ ਸੈਂਕੜਾ ਲੱਗ ਜਾਂਦਾ ਸੀ ਤੇ ਕਦੇ ਜ਼ੀਰੋ ‘ਤੇ ਆਊਟ ਹੋ ਜਾਂਦਾ ਸੀ। ਹਾਰ ਜਿੱਤ ਦਾ ਤਾਂ ਕੋਈ ਮਸਲਾ ਹੀ ਨਹੀਂ। ਬੱਸ ਗੱਲ ਪੰਜਾਬ ਦੀ ਹੋਣੀ ਚਾਹੀਦੀ ਹੈ।

ਸਿੱਧੂ ਨੇ ਕਿਹਾ ਕਿ ਇਹ ਹਾਈਕਮਾਂਡ ਦਾ ਫੈਸਲਾ ਸੀ ਜਿਸ ਦਾ ਮੈਂ ਸਤਿਕਾਰ ਕਰਦਾ ਸੀ। ਸਿੱਧੂ ਅੱਜ ਪੂਰਬੀ ਵਿਧਾਨ ਸਭਾ ਹਲਕੇ ਦੇ ਵਾਰਡ ਨੰਬਰ 20 ਦੇ ਕਾਂਗਰਸੀ ਪ੍ਰਧਾਨ ਦੇ ਘਰ ਪੁੱਜੇ। ਉਨ੍ਹਾਂ ਨੇ ਵਰਕਰਾਂ ਨਾਲ ਬੰਦ ਕਮਰਾ ਮੀਟਿੰਗ ਕਰਕੇ ਸਾਰਿਆਂ ਦਾ ਧੰਨਵਾਦ ਕੀਤਾ।

ਉਂਝ ਸਿੱਧੂ ਨੇ ਅਸਿੱਧੇ ਢੰਗ ਨਾਲ ਹਾਰ ਲਈ ਚੰਨੀ ਨੂੰ ਹੀ ਜਿੰਮੇਵਾਰ ਦੱਸਿਆ। ਆਪਣੇ ਹਲਕੇ ਤੋਂ ਬਾਹਰ ਪ੍ਰਚਾਰ ਨਾ ਕਰਨ ਬਾਰੇ ਸਿੱਧੂ ਨੇ ਕਿਹਾ ਪ੍ਰਚਾਰ ਦੀ ਜਿੰਮੇਵਾਰੀ ਮੇਰੀ ਨਹੀਂ ਸੀ, ਚੰਨੀ ਦੀ ਸੀ। ਸਿੱਧੂ ਨੇ ਕਿਹਾ ਕਿ ਜਿੱਤ-ਹਾਰ ਨਾਲ ਕੋਈ ਫਰਕ ਨਹੀਂ, ਉਹ ਸਪੋਟਸਮੈਨ ਹਾਂ। ਲੋਕਾਂ ਨੇ ਆਪ ਨੂੰ ਪੂਰਨ ਫਤਵਾ ਦਿੱਤਾ ਹੈ ਤੇ ਲੋਕਾਂ ਦੇ ਫਤਵੇ ਦਾ ਸਤਿਕਾਰ ਹੋਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਜਦ ਚਰਨਜੀਤ ਚੰਨੀ ਨੂੰ ਰਾਹੁਲ ਗਾਂਧੀ ਨੇ ਮੁੱਖ ਮੰਤਰੀ ਅਹੁਦੇ ਲਈ ਚੁਣਿਆ ਸੀ ਤਾਂ ਮੈਂ ਉਸ ਦਾ ਹੱਥ ਫੜ ਕੇ ਕਹਿ ਦਿੱਤਾ ਸੀ ਕਿ ਹੁਣ ਜਿੰਮੇਵਾਰੀ ਤੇਰੀ ਹੈ। ਮੈਂ ਚੰਨੀ ਦਾ ਅਖੀਰ ਤਕ ਸਹਿਯੋਗ ਕੀਤਾ ਤੇ ਚੰਨੀ ਮੇਰੇ ਹਲਕੇ ‘ਚ ਵੀ ਆਏ। ਚੰਨੀ ਨੂੰ ਅੱਗੇ ਲਾਉਣ ਦੇ ਫੈਸਲੇ ਨੂੰ ਲੋਕਾਂ ਨੇ ਮੰਨਿਆ ਜਾਂ ਨਹੀ ਮੰਨਿਆ, ਮੈਂ ਇਸ ਦੀ ਡੂੰਘਾਈ ਵਿੱਚ ਨਹੀਂ ਜਾਣਾ।

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *