‘ਕਾਂਗਰਸੀ ਹਾਰੇ, ਮਰੇ ਨਹੀਂ, ਲੋਕਾਂ ਦੇ ਹੱਕਾਂ ਲਈ ਲੜਦੇ ਰਹਾਂਗੇ’ : ਨਵਜੋਤ ਸਿੱਧੂ

‘ਕਾਂਗਰਸੀ ਹਾਰੇ, ਮਰੇ ਨਹੀਂ, ਲੋਕਾਂ ਦੇ ਹੱਕਾਂ ਲਈ ਲੜਦੇ ਰਹਾਂਗੇ’ : ਨਵਜੋਤ ਸਿੱਧੂ

  • Punjab
  • March 31, 2022
  • No Comment
  • 175

ਪੰਜਾਬ ਕਾਂਗਰਸ ਦੇ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਅੱਜ ਨਵਜੋਤ ਸਿੱਧੂ ਨੇ ਮੁੜ ਬੜ੍ਹਕ ਮਾਰੀ ਹੈ। ਸਿੱਧੂ ਨੇ ਕਿਹਾ ਕਿ ਕਾਂਗਰਸ ਦੇ ਨੇਤਾ ਹਾਰੇ ਹਨ, ਮਰੇ ਨਹੀਂ ਤੇ ਲੋਕਾਂ ਲਈ ਹਮੇਸ਼ਾ ਲੜਦੇ ਰਹਿਣਗੇ। ਸਿੱਧੂ ਸਣੇ ਕਾਂਗਰਸੀ ਲੀਡਰਾਂ ਨੇ ਮਹਿੰਗਾਈ ਖਿਲਾਫ ਕਾਂਗਰਸ ਪਾਰਟੀ ਵੱਲੋਂ ਕੀਤੇ ਗਏ ਦੇਸ਼-ਵਿਆਪੀ ਰੋਸ ਮੁਜ਼ਾਹਰੇ ਵਿੱਚ ਹਿੱਸਾ ਲਿਆ।

ਦੱਸ ਦਈਏ ਕਿ ਮਹਿੰਗਾਈ ਖਿਲਾਫ ਕਾਂਗਰਸ ਪਾਰਟੀ ਵੱਲੋਂ ਅੰਮ੍ਰਿਤਸਰ ਦੇ ਹਾਲ ਗੇਟ ਬਾਹਰ ਦਿੱਤੇ ਧਰਨੇ ‘ਚ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫਾ ਦੇ ਚੁੱਕੇ ਨਵਜੋਤ ਸਿੱਧੂ ਵਿਸ਼ੇਸ਼ ਤੌਰ ‘ਤੇ ਪੁੱਜੇ। ਉਨ੍ਹਾਂ ਨੇ ਲਗਾਤਾਰ ਪੈਟਰੋਲ-ਡੀਜਲ ਦੀਆਂ ਕੀਮਤਾਂ ‘ਚ ਹੋ ਰਹੇ ਵਾਧੇ ਖਿਲਾਫ ਆਵਾਜ਼ ਬੁਲੰਦ ਕੀਤੀ।

ਉਨ੍ਹਾਂ ਕਿਹਾ ਕਿ ਅੱਜ ਦੇ ਪ੍ਰਦਰਸ਼ਨ ਦੇ ਸਿਆਸੀ ਮਾਇਨੇ ਜੋ ਨਹੀਂ ਸਗੋ ਇਹ ਲੋਕਾਂ ਦੇ ਹੱਕ ਦੀ ਲੜਾਈ ਹੈ ਤੇ ਇਹ ਆਵਾਜ ਕਾਂਗਰਸ ਪਾਰਟੀ ਵੱਲੋੰ ਲੋਕਾਂ ਦੇ ਲਈ ਹਮੇਸ਼ਾ ਬੁਲੰਦ ਕੀਤੀ ਜਾਵੇਗੀ। ਸਿੱਧੂ ਨਾਲ ਅੱਜ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਹਰਮਿੰਦਰ ਗਿੱਲ, ਨਵਤੇਜ ਚੀਮਾ ਤੇ ਅਸ਼ਵਨੀ ਪੱਪੂ ਆਦੀ ਸੀਨੀਅਰ ਆਗੂ ਮੌਜੂਦ ਸਨ।
ਯਾਦ ਰਹੇ ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਹਾਸ਼ੀਏ ‘ਤੇ ਚਲੇ ਗਏ ਨਵਜੋਤ ਸਿੱਧੂ ਮੁੜ ਮੈਦਾਨ ‘ਚ ਉੱਤਰ ਗਏ ਹਨ। ਚੋਣ ਹਾਰ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਸਿੱਧੂ ਪਿਛਲੇ ਕਈ ਦਿਨਾਂ ਤੋਂ ਪਾਰਟੀ ਦੀਆਂ ਮੀਟਿੰਗਾਂ ਵਿੱਚ ਸ਼ਾਮਲ ਹੋ ਰਹੇ ਹਨ।

ਬੁੱਧਵਾਰ ਨੂੰ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਦੇ ਰਿਸ਼ਤੇਦਾਰ 2015 ਵਿੱਚ ਬਹਿਬਲ ਕਲਾਂ ਵਿੱਚ ਪੁਲਿਸ ਗੋਲੀਬਾਰੀ ਵਿੱਚ ਮਾਰੇ ਗਏ ਸਨ। ਇਹ ਲੋਕ ਇਨਸਾਫ਼ ਦੀ ਮੰਗ ਕਰ ਰਹੇ ਹਨ। ਇਸ ਮੁਲਾਕਾਤ ਦੌਰਾਨ ਸਿੱਧੂ ਦੇ ਨਾਲ ਕਈ ਸਾਬਕਾ ਵਿਧਾਇਕ ਵੀ ਮੌਜੂਦ ਸਨ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.