ਸਾਬਕਾ ਕੇਂਦਰੀ ਮੰਤਰੀ  ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਸਮੇਂ ਦੀ ਮੰਗ ਕੀਤੀ

ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਸਮੇਂ ਦੀ ਮੰਗ ਕੀਤੀ

  • Punjab
  • April 2, 2022
  • No Comment
  • 66

ਚੰਡੀਗੜ੍ਹ ਸਮੇਤ ਸੂਬੇ ਦੇ ਹੋਰਨਾਂ ਬੁਨਿਆਦੀ ਮਸਲਿਆਂ ਦੇ ਹੱਲ ਲਈ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ  ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਸਮੇਂ ਦੀ ਮੰਗ ਕੀਤੀ ਹੈ। ਸੁਖਦੇਵ ਸਿੰਘ ਢੀਂਡਸਾ ਉਚੇਚੇ ਤੌਰ `ਤੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਦਿੱਲੀ ਵਿੱਚ ਮੌਜੂਦ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆ ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆਂ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਉਨ੍ਹਾਂ ਦੀ ਮੁਲਾਕਾਤ ਕਾਫ਼ੀ ਸਾਕਾਰਤਮਕ ਰਹੇਗੀ ਅਤੇ ਉਹ ਅਮਿਤ ਸ਼ਾਹ ਨਾਲ ਪੰਜਾਬ ਨਾਲ ਸਬੰਧਤ ਹੋਰਨਾਂ ਮੁੱਦਿਆਂ ਤੇ ਵੀ ਗੱਲਬਾਤ ਕਰਨਗੇ। ਨਾਲ ਹੀ ਢੀਂਡਸਾ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹਿੱਸਾ ਹੈ ਅਤੇ ਉਹ ਪੰਜਾਬ ਨੂੰ ਮਿਲਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਦੇਸ਼ ਦੇ ਹਰੇਕ ਸੂਬੇ ਨੂੰ ਰਾਜਧਾਨੀ ਮਿਲੀ ਹੈ ਪਰ ਪੰਜਾਬ ਨੂੰ ਉਸ ਦੀ ਰਾਜਧਾਨੀ ਨਹੀ ਦਿੱਤੀ ਗਈ। ਇਸ ਕਰਕੇ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਪੰਜਾਬ ਨੂੰ ਦੇਣਾ ਚਾਹੀਦਾ ਹੈ।

ਢੀਂਡਸਾ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਦਿੱਲੀ ਵਿੱਚ ਮੌਜੂਦ ਹਨ। ਢੀਂਡਸਾ ਨੇ ਕਿਹਾ ਕਿ ਉਹ ਹਮੇਸ਼ਾ ਰਾਜਾਂ ਦੇ ਵੱਧ ਅਧਿਕਾਰਾਂ ਦੇ ਪੱਖ ਵਿੱਚ ਰਹੇ ਹਨ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੇ ਹਰ ਫੈਸਲੇ ਦਾ ਵਿਰੋਧ ਕਰਦੇ ਆਏ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਹੱਕੀ ਮਸਲੇ ਹੱਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.