
Punjab CM Bhagwant Mann called on President Ram Nath Kovind at Rashtrapati Bhavan, today
- PoliticsPunjab
- April 12, 2022
- No Comment
- 82
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ |
ਦਿੱਲੀ ਦੇ ਰਾਸ਼ਟਰਪਤੀ ਭਵਨ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਖ਼ਾਸ ਮੁਲਾਕਾਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਕਾਤ ਦੌਰਾਨ ਰਾਸ਼ਟਰਪਤੀ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ। ਭਗਵੰਤ ਮਾਨ ਅਤੇ ਰਾਸ਼ਟਰਪਤੀ ਦੌਰਾਨ ਕਿਹੜੇ ਮੁੱਦਿਆਂ ‘ਤੇ ਵਿਸ਼ੇਸ਼ ਚਰਚਾ ਹੋਈ, ਇਸ ਬਾਰੇ ਅਜੇ ਕੁਝ ਸਪਸ਼ਟ ਨਹੀਂ ਹੈ।
ਰਾਸ਼ਟਰਪਤੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਵੀ ਮੁਲਾਕਾਤ ਕੀਤੀ। ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਦੌਰਾਨ ਭਗਵੰਤ ਮਾਨ ਨੇ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ।
ਦੱਸ ਦੇਈਏ ਕਿ ਭਗਵੰਤ ਮਾਨ ਬਾਅਦ ਦੁਪਹਿਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕਰਨਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਗਵੰਤ ਮਾਨ ਕੇਜਰੀਵਾਲ ਨਾਲ ਮੁਲਾਕਾਤ ਦੌਰਾਨ ਸੂਬੇ ਵਿੱਚ 300 ਯੂਨਿਟ ਬਿਜਲੀ ਮੁਫ਼ਤ ਦੇਣ ਦੇ ਸਬੰਧ ’ਚ ਵਿਚਾਰ ਵਟਾਂਦਰਾ ਕਰਨਗੇ।