ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਾਰਜ ਕਰਨ ਦੇ ਫੈਸਲੇ ਦਾ ਕਿਸਾਨਾਂ ਵੱਲੋਂ ਸਵਾਗਤ

ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਾਰਜ ਕਰਨ ਦੇ ਫੈਸਲੇ ਦਾ ਕਿਸਾਨਾਂ ਵੱਲੋਂ ਸਵਾਗਤ

  • Punjab
  • April 18, 2022
  • No Comment
  • 43

ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇਕ ਸਾਂਝੇ ਬਿਆਨ ਰਾਹੀਂ ਦੇਸ਼ ਦੀ ਸਰਵ ਉੱਚ ਅਦਾਲਤ ਵੱਲੋਂ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਆਰੋਪੀ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਖਾਰਜ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹੋਰ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਕਰਨ ਦੇ ਨਾਲ-ਨਾਲ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਦੇਸ਼ ਦੀ ਸਰਵ ਉੱਚ ਅਦਾਲਤ ਤੋਂ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਖਾਰਜ  ਕਰਨ ਦੀ ਗੁਹਾਰ ਲਗਾਈ ਸੀ। ਕਿਸਾਨ ਆਗੂਆਂ ਨੇ ਉਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਸਰਬ ਉੱਚ ਅਦਾਲਤ ਦੇ ਨਿਰਦੇਸ਼ਾਂ ਅਧੀਨ ਕੇਸ ਦੇ ਚਸ਼ਮਦੀਦ ਗਵਾਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਘਟਨਾ ਨਾਲ ਸਬੰਧਤ ਪਰਚਾ ਨੰਬਰ 220 ਵਿਚ ਗ੍ਰਿਫ਼ਤਾਰ ਕੀਤੇ 4 ਕਿਸਾਨਾਂ ਨੂੰ ਕਤਲ ਦਾ ਮੁਕੱਦਮਾ ਰੱਦ ਕਰ ਕੇ ਤੁਰੰਤ ਰਿਹਾਅ ਕੀਤਾ ਜਾਵੇ।

ਪ੍ਰੈਸ ਦੇ ਨਾਂਅ ਸਾਂਝਾ ਬਿਆਨ ਜਾਰੀ ਕਰਦੇ ਹੋਏ ਸੰਯੁਕਤ ਕਿਸਾਨ ਮੋਰਚੇ ਦੇ 16 ਆਗੂਆਂ ਬੂਟਾ ਸਿੰਘ ਬੁਰਜਗਿੱਲ, ਹਰਮੀਤ ਸਿੰਘ ਕਾਦੀਆਂ, ਨਿਰਭੈ ਸਿੰਘ ਢੁੱਡੀਕੇ, ਮਨਜੀਤ ਸਿੰਘ ਰਾਏ, ਸਤਨਾਮ ਸਿੰਘ ਅਜਨਾਲਾ, ਰੁਲਦੂ ਸਿੰਘ ਮਾਨਸਾ, ਫੁਰਮਾਨ ਸਿੰਘ ਸੰਧੂ, ਸਤਨਾਮ ਸਿੰਘ ਬਹਿਰੂ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਰਾਜੂ, ਮੁਕੇਸ਼ ਚੰਦਰ, ਲਖਵਿੰਦਰ ਸਿੰਘ, ਬਲਦੇਵ ਸਿੰਘ ਨਿਹਾਲਗੜ੍ਹ, ਕਿਰਨਜੀਤ ਸਿੰਘ ਸੇਖੋਂ , ਕੁਲਦੀਪ ਸਿੰਘ ਵਜੀਦਪੁਰ ਅਤੇ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਸਰਵ ਉੱਚ ਅਦਾਲਤ ਵੱਲੋਂ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਾਰਜ ਕਰਨ ਵੇਲੇ ਕੀਤੀਆਂ ਟਿੱਪਣੀਆਂ ਕਿ “ਹਾਈਕੋਰਟ ਨੇ ਜਲਦਬਾਜ਼ੀ ਵਿਚ ਜ਼ਮਾਨਤ ਦਿੰਦੇ ਹੋਏ ਸਬੂਤਾਂ ਨੂੰ ਨਜ਼ਰਅੰਦਾਜ਼ ਕਰਨ ਦੇ ਨਾਲ-ਨਾਲ ਪੀੜਤ ਧਿਰ ਨੂੰ ਕਾਨੂੰਨਣ ਆਪਣਾ ਪੱਖ ਰੱਖਣ ਦਾ ਮੌਕਾ ਨਹੀਂ ਦਿੱਤਾ” ਇਸ ਗੱਲ ਨੂੰ ਸਾਬਤ ਕਰਦੀਆਂ ਹਨ ਕਿ ਅਲਾਹਾਬਾਦ ਹਾਈ ਕੋਰਟ ਨੇ ਨਿਆਂ ਦੇ ਸਾਰੇ ਬੁਨਿਆਦੀ ਮਾਪਦੰਡਾਂ ਨੂੰ ਦਰਕਿਨਾਰ ਕਰਕੇ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦਿੱਤੀ ਸੀ।

Related post

US to host security exercise to stop flow of weapons of mass destruction

US to host security exercise to stop flow of…

The United States will host Proliferation Security Initiative (PSI) Exercise Fortune Guard 22 on August 8-12, 2022, in Honolulu, Hawaii. Fortune…
My Florida home Mar-a-Lago under siege by FBI: Donald Trump

My Florida home Mar-a-Lago under siege by FBI: Donald…

 Former US President Donald Trump said that Federal Bureau of Investigation (FBI) on Monday raided his Mar-a-Lago home in Palm Beach, Florida. Trump in a statement…
Three days training of newly appointed teachers of Patiala district started

Three days training of newly appointed teachers of Patiala…

ਪਟਿਆਲਾ 9 ਅਗਸਤ:   ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਭਰਤੀ ਕੀਤੇ ਗਏ 6635 ਨਵ-ਨਿਯੁਕਤ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਪਲੇਠੀ…

Leave a Reply

Your email address will not be published.